ਪੰਜਾਬ ''ਚ 28 ''ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
Saturday, Feb 01, 2025 - 08:26 AM (IST)
ਚੰਡੀਗੜ੍ਹ: ਪੰਜਾਬ ਦੇ ਵਿਚ ਫਰਵਰੀ ਮਹੀਨੇ ਵਿਚ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਸਾਹਮਣੇ ਆਈ ਹੈ। 28 ਦਿਨਾਂ ਦੇ ਇਸ ਮਹੀਨੇ ਵਿਚ ਇਸ ਵਾਰ ਜਿੱਥੇ ਚਾਰ ਐਤਵਾਰ ਹਨ, ਉੱਥੇ ਹੀ ਦੋ ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ। ਬਸੰਤ ਦੀ ਛੁੱਟੀ 2 ਫ਼ਰਵਰੀ ਯਾਨੀ ਐਤਵਾਰ ਨੂੰ ਆ ਰਹੀ ਹੈ। ਇਸ ਤੋਂ ਇਲਾਵਾ 12 ਫਰਵਰੀ ਬੁੱਧਵਾਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹੈ, ਜਿਸ ਦੇ ਚੱਲਦੇ ਪੂਰੇ ਪੰਜਾਬ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। 26 ਫਰਵਰੀ ਬੁੱਧਵਾਰ ਨੂੰ ਮਹਾ ਸ਼ਿਵਰਾਤਰੀ ਦੀ ਛੁੱਟੀ ਰਹੇਗੀ। ਇਨ੍ਹਾਂ ਦਿਨਾਂ ਨੂੰ ਸਾਰੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਬਜਟ ਤੋਂ ਪਹਿਲਾਂ ਵੱਡੀ ਰਾਹਤ! ਸਸਤਾ ਹੋ ਗਿਆ LPG ਸਿਲੰਡਰ
ਇੱਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਫਰਵਰੀ ਮਹੀਨੇ ਵਿਚ ਜਿੱਥੇ 4 ਐਤਵਾਰ ਆ ਰਹੇ ਹਨ, ਉੱਥੇ ਹੀ ਚਾਰ ਸ਼ਨੀਵਾਰ ਵੀ ਆ ਰਹੇ ਹਨ, ਸੂਬੇ ਦੇ ਕਈ ਸਕੂਲਾਂ ਵਿਚ ਸ਼ਨੀਵਾਰ ਵੀ ਛੁੱਟੀ ਹੁੰਦੀ ਹੈ, ਲਿਹਾਜ਼ਾ ਸਕੂਲਾਂ ਵਿਚ ਵਿਦਿਆਰਥੀਆਂ ਨੂੰ 28 ਦਿਨਾਂ ਵਿਚੋਂ 10 ਦਿਨ ਛੁੱਟੀਆਂ ਰਹਿ ਸਕਦੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8