ਪੰਜਾਬ ''ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
Wednesday, Mar 05, 2025 - 08:27 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 14 ਮਾਰਚ ਨੂੰ ਦੇਸ਼ ਭਰ ਵਿਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਦਿਨ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ-ਕਾਲਜ ਤੇ ਦਫ਼ਤਰ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਇਸ ਤੋਂ ਇਲਾਵਾ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਵਿਚ 8 ਮਾਰਚ ਨੂੰ ਵੀ ਰਾਖਵੀਂ ਛੁੱਟੀ ਹੈ। ਇਸ ਦਿਨ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਮਾਰਚ ਨੂੰ ਰਾਖਵੀਂ ਛੁੱਟੀ ਰੱਖੀ ਹੈ। ਦੱਸ ਦਈਏ ਕਿ ਸਰਕਾਰੀ ਮੁਲਾਜ਼ਮ ਸਾਲ ਭਰ ਵਿਚ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦਾ ਹੈ। ਇਸ ਸਾਲ ਪੰਜਾਬ ਦੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ 28 ਛੁੱਟੀਆਂ ਸ਼ਾਮਲ ਹਨ, ਜਿਨ੍ਹਾਂ ਵਿਚੋਂ ਸਰਕਾਰੀ ਮੁਲਾਜ਼ਮ ਆਪਣੀ ਮਰਜ਼ੀ ਮੁਤਾਬਕ ਕੋਈ 2 ਛੁੱਟੀਆਂ ਲੈ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8