ਲਓ ਜੀ! ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ
Thursday, Apr 17, 2025 - 09:56 AM (IST)

ਚੰਡੀਗੜ੍ਹ (ਵੈੱਬ ਡੈਸਕ): ਅਪ੍ਰੈਲ ਮਹੀਨਾ ਵਿਦਿਆਰਥੀਆਂ ਦੇ ਲਈ ਮੌਜਾਂ ਭਰਿਆ ਰਿਹਾ ਹੈ, ਕਿਉਂਕਿ ਇਸ ਵਿਚ ਇਕ ਤੋਂ ਬਾਅਦ ਇਕ ਕਈ ਛੁੱਟੀਆਂ ਆਉਂਦੀਆਂ ਰਹੀਆਂ ਹਨ। ਇਸ ਮਹੀਨੇ ਪੰਜਾਬ ਵਿਚ ਕੁੱਲ 7 ਸਰਕਾਰੀ ਛੁੱਟੀਆਂ ਹਨ। ਹਾਲਾਂਕਿ ਇਸ ਵਿਚੋਂ ਕਈ ਛੁੱਟੀਆਂ ਐਤਵਾਰ ਨੂੰ ਵੀ ਆਈਆਂ। ਕੱਲ੍ਹ 18 ਅਪ੍ਰੈਲ ਨੂੰ ਵੀ ਸੂਬੇ ਵਿਚ ਗੁੱਡ ਫਰਾਈਡੇ ਦੀ ਛੁੱਟੀ ਹੈ ਤੇ ਫ਼ਿਰ ਸ਼ਨੀਵਾਰ ਤੇ ਐਤਵਾਰ ਨੂੰ ਜ਼ਿਆਦਾਤਰ ਥਾਵਾਂ 'ਤੇ ਸਰਕਾਰੀ ਛੁੱਟੀਆਂ ਹੋਣ ਕਾਰਨ ਲੰਬਾ ਵੀਕਐਂਡ ਆ ਰਿਹਾ ਹੈ। ਇਸ ਮਗਰੋਂ ਇਸ ਮਹੀਨੇ ਇਕ ਹੋਰ ਛੁੱਟੀ ਵੀ ਆ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੁਣ ਅੱਧੀ ਰਾਤ ਤਕ ਵਿਕੇਗੀ ਸ਼ਰਾਬ, ਨਵੇਂ ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ ਮੰਗਰਵਾਰ 29 ਅਪ੍ਰੈਲ ਨੂੰ ਵੀ ਸੂਬੇ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਦੇ ਸਮੂਹ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ, 29 ਅਪ੍ਰੈਲ ਨੂੰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8