ਪੰਜਾਬ ''ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

Monday, Apr 06, 2026 - 11:53 AM (IST)

ਪੰਜਾਬ ''ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਸਕੂਲਾਂ ਵਿਚ ਅਪ੍ਰੈਲ ਤੋਂ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਹੋਈ ਹੈ। ਇਸ ਦੇ ਨਾਲ ਹੀ ਅਪ੍ਰੈਲ ਮਹੀਨੇ ਕਈ ਛੁੱਟੀਆਂ ਵੀ ਆ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਹੁਣ ਇਸ ਬੁੱਧਵਾਰ ਅਤੇ ਅਗਲੇ ਮੰਗਲਵਾਰ ਨੂੰ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। 

PunjabKesari

ਦਰਅਸਲ, 8 ਅਪ੍ਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰਖਦਿਆਂ ਇਸ ਦਿਨ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ 14 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸਾਖੀ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਤੇ ਨਿੱਜੀ ਸਕੂਲ-ਕਾਲਜ ਬੰਦ ਰਹਿਣਗੇ ਤੇ ਨਾਲ ਹੀ ਸਰਕਾਰੀ ਅਦਾਰਿਆਂ ਵਿਚ ਵੀ ਛੁੱਟੀ ਰਹੇਗੀ। 


author

Anmol Tagra

Content Editor

Related News