ਪੰਜਾਬ ''ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Thursday, Apr 30, 2026 - 11:04 AM (IST)
ਚੰਡੀਗੜ੍ਹ (ਵੈੱਬ ਡੈਸਕ): ਕੱਲ੍ਹ ਯਾਨੀ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਭਲਕੇ ਪੰਜਾਬ ਭਰ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਨਾਲ-ਨਾਲ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ।

ਪੰਜਾਬ ਵਿਚ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ 1 ਮਈ ਦਿਨ ਸ਼ੁੱਕਰਵਾਰ ਨੂੰ ਗਜ਼ਟਿਡ ਛੁੱਟੀ ਐਲਾਨੀ ਜਾ ਚੁੱਕੀ ਹੈ, ਜਿਸ ਦਾ ਨੋਟੀਫ਼ਿਕੇਸ਼ਨ ਪਹਿਲਾਂ ਤੋਂ ਹੀ ਜਾਰੀ ਕੀਤਾ ਜਾ ਚੁੱਕਿਆ ਹੈ।
