ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Thursday, Jun 18, 2026 - 05:06 PM (IST)

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ ਹੈ। 29 ਜੂਨ ਦਿਨ ਸੋਮਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ ਤੇ ਕਾਰਪੋਰੇਸ਼ਨਾਂ ਵਿਚ ਛੁੱਟੀ ਰਹੇਗੀ। ਗਰਮੀ ਦੀਆਂ ਛੁੱਟੀਆਂ ਕਾਰਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਹਨ।

PunjabKesari

ਦਰਅਸਲ, 29 ਜੂਨ ਨੂੰ ਕਬੀਰ ਜੈਯੰਤੀ ਨੂੰ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਹੀ ਸੂਬੇ ਵਿਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਵਿਚ ਵੀ 29 ਜੂਨ ਨੂੰ ਗਜ਼ਟਿਡ ਛੁੱਟੀ ਦਾ ਐਲਾਨੀ ਗਈ ਹੈ। 


author

Anmol Tagra

Content Editor

Related News