ਪੰਜਾਬ ''ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
Saturday, Apr 04, 2026 - 12:08 PM (IST)
ਚੰਡੀਗੜ੍ਹ : ਪੰਜਾਬ ਵਿਚ 8 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ, ਜਿਸ ਦੇ ਚੱਲਦੇ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ 8 ਅਪ੍ਰੈਲ ਨੂੰ ਸ੍ਰੀ ਨਾਭਾ ਦਾਸ ਜੀ ਦਾ ਜਨਮ ਦਿਵਸ ਹੈ, ਜਿਸ ਦੇ ਚੱਲਦੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹੇਗੀ। ਗਜ਼ਟਿਡ ਛੁੱਟੀਆਂ ਦੀ ਸੂਚੀ ਵਿਚ ਇਸ ਦਾ ਬਕਾਇਦਾ ਐਲਾਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ, 14 ਅਪ੍ਰੈਲ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...
ਦਰਅਸਲ ਇਸ ਦਿਨ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਦਿਨ ਵੀ ਸੂਬੇ ਭਰ ਦੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ ਖ਼ਬਰ, ਮੈਨੇਜਮੈਂਟ ਦਾ ਆਇਆ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
