ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ? ਪੜ੍ਹੋ ਪੂਰੀ ਜਾਣਕਾਰੀ

Thursday, Aug 20, 2026 - 01:48 PM (IST)

ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ? ਪੜ੍ਹੋ ਪੂਰੀ ਜਾਣਕਾਰੀ

ਚੰਡੀਗੜ੍ਹ : ਕੌਮੀ ਇਨਸਾਫ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਪਰ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਰਹਿਣਗੀਆਂ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਵਿਚਾਲੇ ਲੋਕਾਂ ਦੇ ਮਨਾਂ ਵਿਚ ਬੰਦ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਹਨ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਦੀ ਪਤਨੀ ਦੀ ਚਮਕੀ ਕਿਸਮਤ, 'ਵਰ੍ਹਿਆ ਨੋਟਾਂ ਦਾ ਮੀਂਹ'

ਕੀ ਖੁੱਲ੍ਹਾ ਕੀ ਬੰਦ

ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਸਕੂਲ ਅਤੇ ਕਾਲਜ ਬੰਦ ਰਹਿਣਗੇ ਅਤੇ ਸਰਕਾਰੀ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਸਕੂਲ ਦੀ ਛੁੱਟੀ ਬਾਰੇ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਪੰਜਾਬ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ 'ਤੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਪਰ ਇਥੇ ਇਹ ਵੀ ਦੱਸ ਦਈਏ ਕਿ ਸਰਕਾਰੀ ਸਕੂਲਾਂ ਲਈ ਫਿਲਹਾਲ ਛੁੱਟੀ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ : ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ ਜਾਂ ਨਹੀਂ, ਜਾਣੋ ਪੂਰੀ ਅਪਡੇਟ

ਮੋਰਚੇ ਨੇ ਇਸ ਦੌਰਾਨ ਬਾਜ਼ਾਰਾਂ ਅਤੇ ਫੈਕਟਰੀਆਂ ਨੂੰ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ। ਮੋਰਚਾ ਦਾ ਕਹਿਣਾ ਹੈ ਕਿ ਹਾਈਵੇਅ ਬੰਦ ਰਹਿਣਗੇ ਅਤੇ ਇਸ ਸਮੇਂ ਦੌਰਾਨ ਕਿਸੇ ਵੀ ਸਰਕਾਰੀ ਜਾਂ ਨਿੱਜੀ ਵਾਹਨ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਬੱਸਾਂ ਅਤੇ ਰੇਲ ਗੱਡੀਆਂ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਹਵਾਈ ਅੱਡੇ, ਵਿਆਹ ਜਾਂ ਕਿਸੇ ਭੋਗ ਲਈ ਜਾ ਰਹੇ ਕਿਸੇ ਵੀ ਵਿਅਕਤੀ ਨੂੰ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ, ਹਸਪਤਾਲ, ਮੈਡੀਕਲ ਸਟੋਰ ਅਤੇ ਹੋਰ ਸਿਹਤ ਸਹੂਲਤਾਂ ਨੂੰ ਬੰਦ ਵਿਚ ਛੋਟ ਰਹੇਗੀ। ਕੌਮੀ ਇਨਸਾਫ਼ ਮੋਰਚਾ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਹੜਤਾਲ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਮੋਰਚੇ ਨੇ ਪੰਜਾਬ ਦੀਆਂ ਵਪਾਰਕ ਇਕਾਈਆਂ, ਸਮਾਜਿਕ ਸੰਗਠਨਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਹੜਤਾਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਹੜਤਾਲ ਦੌਰਾਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਆਵਾਜਾਈ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ ਰਹਿਣਗੇ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News