ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 1 ਜੂਨ ਨੂੰ ਕੀਤਾ ਛੁੱਟੀ ਦਾ ਐਲਾਨ
Tuesday, Apr 02, 2024 - 09:27 PM (IST)

ਚੰਡੀਗੜ੍ਹ- ਪੰਜਾਬ ਸੂਬੇ ਵਿਖੇ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ 'ਚ 1 ਜੂਨ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 1 ਜੂਨ ਦੀ ਛੁੱਟੀ ਗਜ਼ਟਿਡ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਐਲਾਨੀ ਗਈ ਹੈ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜ਼ਨੈੱਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e