ਪੰਜਾਬ ਦੇ ਇਸ ਜ਼ਿਲ੍ਹੇ ਵਿਚ 14 ਜਨਵਰੀ ਦੀ ਛੁੱਟੀ ਦਾ ਐਲਾਨ, ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Friday, Jan 13, 2023 - 08:02 PM (IST)

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ (ਸ਼ਨਿੱਚਰਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਹਾਕੀ ਵਿਸ਼ਵ ਕੱਪ: ਭਾਰਤ ਦੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਖੇਡ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

ਸੂਬਾ ਸਰਕਾਰ ਦੇ ਹੁਕਮਾਂ ਮੁਤਾਬਕ 14 ਜਨਵਰੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ/ਗ਼ੈਰ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। 

ਇਹ ਵੀ ਪੜ੍ਹੋ- ਕੇਂਦਰ ਦੇ ਸਿੱਖ ਫ਼ੌਜੀਆਂ ਲਈ ਹੈਲਮੈਟ ਦੇ ਫ਼ੈਸਲੇ ਖ਼ਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਛੁੱਟੀ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News