26 ਤੇ 27 ਫਰਵਰੀ ਦੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ਼ ਤੇ ਦਫਤਰ

Saturday, Feb 22, 2025 - 02:19 PM (IST)

26 ਤੇ 27 ਫਰਵਰੀ ਦੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ਼ ਤੇ ਦਫਤਰ

ਨੈਸ਼ਨਲ ਡੈਸਕ : ਪੰਜਾਬ ਵਿਚ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਉਤੇ 26 ਫਰਵਰੀ ਦਿਨ ਬੁੱਧਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਉੱਥੇ ਹੀ ਤੇਲੰਗਾਨਾ ਸਰਕਾਰ ਵਲੋਂ ਮਹਾਸ਼ਿਵਰਾਤਰੀ ਮੌਕੇ ਉਤੇ 26 ਅਤੇ 27 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਐਲਾਨ ਦਿੱਤੀ ਗਈ ਹੈ, ਤਾਂ ਜੋ ਵਿਦਿਆਰਥੀ ਅਤੇ ਅਧਿਆਪਕ ਇਸ ਧਾਰਮਿਕ ਤਿਉਹਾਰ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਮਨਾ ਸਕਣ।

ਇਸ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਮੁਤਾਬਕ ਆਂਧਰਾ ਪ੍ਰਦੇਸ਼ ਵਿਚ 27 ਫਰਵਰੀ ਨੂੰ ਵਿਧਾਨ ਪ੍ਰੀਸ਼ਦ ਚੋਣਾਂ ਲਈ ਨੂੰ ਵੋਟਾਂ ਪੈਣਗੀਆਂ ਅਤੇ 3 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਚੋਣ ਪ੍ਰਕਿਰਿਆ ਕਾਰਨ ਆਂਧਰਾ ਪ੍ਰਦੇਸ਼ ਦੇ ਪੂਰਬੀ ਅਤੇ ਪੱਛਮੀ ਗੋਦਾਵਰੀ, ਕ੍ਰਿਸ਼ਨਾ-ਗੁੰਟੂਰ ਗ੍ਰੈਜੂਏਟ ਹਲਕਿਆਂ ਦੇ ਨਾਲ-ਨਾਲ ਸ਼੍ਰੀਕਾਕੁਲਮ, ਵਿਜ਼ਿਆਨਗਰਮ ਅਤੇ ਵਿਸ਼ਾਖਾਪਟਨਮ ਖੇਤਰ ਦੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
 


author

DILSHER

Content Editor

Related News