ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ 'ਚ ਛੁੱਟੀਆਂ ਦਾ ਐਲਾਨ, ਅੱਜ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ

Tuesday, Sep 02, 2025 - 10:34 AM (IST)

ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ 'ਚ ਛੁੱਟੀਆਂ ਦਾ ਐਲਾਨ, ਅੱਜ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ

ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ’ਚ ਸਥਿਤ ਸਾਰੇ ਮਾਨਤਾ ਪ੍ਰਾਪਤ ਕਾਲਜਾਂ ਖੇਤਰੀ/ਪੇਂਡੂ ਕੇਂਦਰ ਅਤੇ ਸੰਵਿਧਾਨਕ ਕਾਲਜਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੀ ਤਬਾਹੀ ਵਿਚਾਲੇ ਪ੍ਰੀਖਿਆਵਾਂ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ

ਯੂਨੀਵਰਸਿਟੀ ਵੱਲੋਂ ਜਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਪੀ. ਯੂ. ਦੇ ਵਾਈਸ-ਚਾਂਸਲਰ, ਪ੍ਰੋ. ਰੇਣੂੰ ਵਿਗ ਨੇ ਪੰਜਾਬ ਭਰ ’ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਲਿਆ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਵਿਚਾਲੇ ਭਾਜਪਾ ਦਾ ਵੱਡਾ ਕਦਮ, ਪੀੜਤਾਂ ਦੀ ਮਦਦ ਲਈ ਲਿਆ ਅਹਿਮ ਫ਼ੈਸਲਾ

ਪੀ. ਯੂ. ਕੰਟਰੋਲਰ ਆਫ ਐਗਜ਼ਾਮੀਨੇਸ਼ਨ, ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਹੁਣ 20 ਸਤੰਬਰ ਨੂੰ ਲਈਆਂ ਜਾਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News