ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ ਛੁੱਟੀਆਂ ਦਾ ਐਲਾਨ! ਬੰਦ ਰਹਿਣਗੇ ਸਕੂਲ

Sunday, Mar 01, 2026 - 06:35 PM (IST)

ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ ਛੁੱਟੀਆਂ ਦਾ ਐਲਾਨ! ਬੰਦ ਰਹਿਣਗੇ ਸਕੂਲ

ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਹੋਲਾ-ਮਹੱਲਾ ਦੇ ਤਿਉਹਾਰ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਰੌਣਕਾਂ ਲੱਗੀਆਂ ਹੋਈਆਂ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਲ੍ਹ ਤੋਂ ਲੈ ਕੇ 4 ਤਾਰੀਖ਼ ਤੱਕ ਹੋਲੇ-ਮਹੱਲੇ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਹੋ ਰਹੀ ਹੈ। ਹੋਲੇ-ਮੁਹੱਲੇ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਧਾਰਮਿਕ ਭਾਵਨਾਵਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣਗੀਆਂ।

ਇਹ ਵੀ ਪੜ੍ਹੋ:  ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ ਡਿੱਗੀ ਗਾਜ! ਹੋਏ ਸਸਪੈਂਡ

ਇਸ ਤਰ੍ਹਾਂ ਸੰਗਤਾਂ ਦੀ ਵੱਡੇ ਪੱਧਰ 'ਤੇ ਆਮਦ ਹੋਣ ਕਰਕੇ ਕਈ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਨੇ ਵੱਡਾ ਫ਼ੈਸਲੇ ਲੈਂਦੇ ਹੋਏ ਤਿੰਨ ਦਿਨਾਂ ਲਈ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਹਨ। ਇਸ ਲਈ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ), ਰੂਪਨਗਰ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਬਲਾਕਾਂ ਵਿੱਚ ਪੈਂਦੇ ਦੇ ਸਾਰੇ ਵਿਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ ਵਿੱਚ ਮਿਤੀ 2 ਮਾਰਚ ਤੋਂ ਲੈ ਕੇ 4 ਮਾਰਚ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਤਿੰਨ ਦਿਨਾਂ ਤੱਕ ਸਕੂਲ ਬੰਦ ਰਹਿਣਗੇ। ਇਹ ਹੁਕਮ ਉਨ੍ਹਾਂ ਸਕੂਲਾਂ 'ਤੇ ਲਾਗੂ ਨਹੀਂ ਹੋਣਗੇ, ਜਿਨ੍ਹਾਂ ਸਕੂਲਾਂ ਵਿੱਚ 2 ਮਾਰਚ ਤੋਂ ਲੈ ਕੇ 4 ਮਾਰਚ ਤੱਕ ਬੋਰਡ ਦੀ ਪ੍ਰੀਖਿਆ ਹੋਣੀ ਹੈ। 

ਇਹ ਵੀ ਪੜ੍ਹੋ:  ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News