ਅੱਗ ਵਰ੍ਹਾਊ ਗਰਮੀ ਦੌਰਾਨ ਪੰਜਾਬ ਦੇ ਸਕੂਲਾਂ ''ਚ ਛੁੱਟੀਆਂ ਦਾ ਐਲਾਨ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਮਨਜ਼ੂਰੀ
Thursday, May 16, 2024 - 06:47 PM (IST)
ਲੁਧਿਆਣਾ (ਵਿੱਕੀ) : ਇਸ ਵੇਲੇ ਭਿਆਨਕ ਗਰਮੀ ਪੈਣ ਕਾਰਨ ਲੋਕ ਹਾਲੋਂ-ਬੇਹਾਲ ਦਿਖਾਈ ਦੇ ਰਹੀ ਹਨ। ਇਸੇ ਦਰਮਿਆਨ ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਆਉਣ ਵਾਲੀ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਲੁਧਿਆਣਾ 'ਚ ਸਕਰੂਟਨੀ ਦੌਰਾਨ 22 ਨਾਮਜ਼ਦਗੀਆਂ ਰੱਦ, ਚੋਣ ਮੈਦਾਨ 'ਚ ਬਚੇ 44 ਉਮੀਦਵਾਰ
ਦੱਸਿਆ ਜਾ ਰਿਹਾ ਹੈ ਕਿ ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ 'ਚ ਤਾਂ ਪਹਿਲਾਂ ਹੀ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ 'ਚ ਹੀਟ ਵੇਵ ਚੱਲਣ ਨੂੰ ਲੈ ਕੇ ਜਿੱਥੇ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਘਰੋਂ ਬਾਹਰ ਨਾ ਨਿਕਲਣ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੋਈ ਹੈ। ਇਸ ਲਈ ਸਿੱਖਿਆ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8