ਸਕੂਲਾਂ ''ਚ 28 ਅਗਸਤ ਤੱਕ ਛੁੱਟੀਆਂ ਦਾ ਐਲਾਨ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
Tuesday, Aug 26, 2025 - 05:13 PM (IST)

ਫਾਜ਼ਿਲਕਾ (ਲੀਲਾਧਰ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਬੱਚਿਆਂ ਦੀ ਸੁਰੱਖਿਆ ਅਤੇ ਹੜ੍ਹ ਦੀ ਸਥਿਤੀ ਨੂੰ ਧਿਆਨ 'ਚ ਰੱਖਦਿਆਂ ਹੋਇਆ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦੇ ਸਾਰੇ ਸਰਕਾਰੀ/ਪ੍ਰਾਈਵੇਟ/ਅਰਧ ਸਰਕਾਰੀ/ਮਾਨਤਾ ਪ੍ਰਾਪਤ ਸਕੂਲਾਂ ਨੂੰ 28 ਅਗਸਤ 2025 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸੂਬੇ ਅੰਦਰ ਭਾਰੀ ਬਾਰਸ਼ਾਂ ਆਉਣ ਕਾਰਨ ਜ਼ਿਲ੍ਹਾ ਫਾਜ਼ਿਲਕਾ 'ਚ ਪੈਂਦੇ ਸਤਲੁਜ ਦਰਿਆ 'ਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਕੀਤਾ ਗਿਆ ਵੱਡਾ ਐਲਾਨ
ਇਸ ਕਰਕੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਢਾਣੀ ਲਾਭ ਸਿੰਘ, ਮਹਾਤਮ ਨਗਰ, ਰਾਮ ਸਿੰਘ ਭੈਣੀ, ਝੰਗੜ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ 1, ਵੱਲੇ ਸ਼ਾਹ ਹਿੱਠਾੜ (ਗੁਲਾਬਾ ਭੈਣੀ), ਢਾਣੀ ਸੱਦਾ ਸਿੰਘ, ਗੁੱਦੜ ਭੈਣੀ, ਘੂਰਕਾ, ਢਾਣੀ ਮੋਹਣਾ ਰਾਮ, ਵੱਲੇ ਸ਼ਾਹ ਉਤਾੜ (ਨੂਰਸ਼ਾਹ) ਦੀਆਂ ਢਾਣੀਆਂ, ਮੁਹਾਰ ਖੀਵਾ, ਮੁਹਾਰ ਸੋਨਾ, ਮੁਹਾਰ ਖੀਵਾ ਭਵਾਨੀ, ਰੇਤੇ ਵਾਲੀ ਢਾਣੀ (ਮੁਹਾਰ ਜਮਸ਼ੇਰ) ਵਿਚ ਕਾਫੀ ਮਾਤਰਾ ਵਿਚ ਪਾਣੀ ਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਹੀ ਵਿਚਾਲੇ ਅਲਰਟ ਜਾਰੀ! ਸਕੂਲ ਹੋ ਗਏ ਬੰਦ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ (ਵੀਡੀਓ)
ਇਸ ਕਰਕੇ ਦੂਰ-ਦਰਾਡੇ ਤੋਂ ਆਉਂਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਕੂਲ ਪਹੁੰਚਣ 'ਚ ਮੁਸ਼ਕਲ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ, ਜਿਸ ਕਰਕੇ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਹ ਹੁਕਮ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗਾ, ਜਿਨ੍ਹਾਂ ਦੇ ਪ੍ਰੀਖਿਆ ਕੇਂਦਰ ਇਨ੍ਹਾਂ ਪਿੰਡਾਂ ਦੇ ਸਕੂਲਾਂ ਵਿਚ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8