ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਫਿਰ ਪਈਆਂ ਛੁੱਟੀਆਂ, 4 ਦਿਨ ਰਹਿਣਗੇ ਬੰਦ

07/19/2023 4:56:51 AM

ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਲੋਹੀਆਂ ਨਾਲ ਸਬੰਧਤ 3 ਸਰਕਾਰੀ ਸਕੂਲਾਂ ’ਚ 4 ਦਿਨ ਦੀ ਛੁੱਟੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਲੋਹੀਆਂ ਬਲਾਕ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ ਤੇ ਪਿੰਡਾਂ ਦੇ ਲੋਕਾਂ ਦੇ ਘਰਾਂ ’ਚ ਪਾਣੀ ਵੜ ਗਿਆ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਨੇ ਪੈਨਸ਼ਨਾਂ ਵਧਾਉਣ ਦਾ ਕੀਤਾ ਐਲਾਨ, ਇਸ ਤਾਰੀਖ਼ ਤੋਂ ਮਿਲਣਗੇ 11 ਹਜ਼ਾਰ ਰੁਪਏ

ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਫਸੇ ਲੋਕਾਂ ਨੂੰ ਬਚਾ ਕੇ ਸਕੂਲਾਂ ’ਚ ਬਣਾਏ ਰਾਹਤ ਕੈਂਪਾਂ ’ਚ ਭੇਜ ਦਿੱਤਾ ਹੈ, ਜਿਸ ਕਾਰਨ ਸਬ-ਡਵੀਜ਼ਨ ਸ਼ਾਹਕੋਟ ਦੇ ਕੇਵਲ ਲੋਹੀਆਂ ਬਲਾਕ ’ਚ ਹੁਕਮਾਂ ਨਾਲ ਸਬੰਧਤ ਸਰਕਾਰੀ ਸਕੂਲਾਂ ’ਚ 19 ਜੁਲਾਈ ਤੋਂ 22 ਜੁਲਾਈ ਤਕ ਛੁੱਟੀ ਰਹੇਗੀ। ਇਨ੍ਹਾਂ ਸਰਕਾਰੀ ਸਕੂਲਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆਂ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਧੱਕਾ ਬਸਤੀ ਸ਼ਾਮਲ ਹਨ।.

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News