ਸਕੂਲਾਂ ਤੋਂ ਬਾਅਦ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਵੀ ਛੁੱਟੀਆਂ ਦਾ ਐਲਾਨ

Monday, May 20, 2024 - 06:41 PM (IST)

ਸਕੂਲਾਂ ਤੋਂ ਬਾਅਦ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਵੀ ਛੁੱਟੀਆਂ ਦਾ ਐਲਾਨ

ਲੁਧਿਆਣਾ (ਵੈੱਬ ਡੈਸਕ, ਵਿੱਕੀ) : ਪੰਜਾਬ ਵਿਚ ਪੈ ਰਹੀ ਰਿਕਾਰਡ ਤੋੜ ਗਰਮੀ ਦੌਰਾਨ ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਮੌਸਮ ਵਿਭਾਗ ਵਲੋਂ ਜ਼ਿਆਦਾ ਗਰਮੀ ਕਾਰਣ 25 ਮਈ ਤਕ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਦੇ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਕੂਲਾਂ ਵਿਚ ਮਿਤੀ 21 ਮਈ ਤੋਂ 30 ਜੂਨ ਤਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਆਂਗਣਵਾੜੀ ਸੈਂਟਰਾਂ ਵਿਚ ਆਉਂਦੇ ਬੱਚਿਆਂ ਦੀ ਉਮਰ 3 ਤੋਂ 6 ਸਾਲ ਦੀ ਹੁੰਦੀ ਹੈ, ਜਿਸ ਕਰਕੇ ਇਨ੍ਹਾਂ ਬੱਚਿਆਂ ਦੀ ਸਾਂਭ-ਸੰਭਾਲ ਕਰਨੀ ਜ਼ਿਆਦਾ ਜ਼ਰੂਰੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਰਿਕਾਰਡ ਤੋੜ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਇਸ ਲਈ ਵਿਭਾਗ ਵੱਲੋਂ ਗਰਮੀ ਦੇ ਮੌਸਮ ਨੂੰ ਅਤੇ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਰੈੱਡ ਅਲਰਟ ਨੂੰ ਮੁੱਖ ਰੱਖਦੇ ਹੋਏ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਮਿਤੀ 21 ਮਈ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਛੁੱਟੀਆਂ ਨੂੰ ਮੁੱਖ ਰੱਖਦੇ ਹੋਏ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਇਹ ਹਦਾਇਤ ਕੀਤੀ ਜਾਵੇ ਕਿ ਉਨ੍ਹਾਂ ਵਲੋਂ ਇਸ ਸਮੇਂ ਦੌਰਾਨ ਹੋਮ ਵਿਜ਼ਿਟ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬੱਚਿਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇ। ਵਿਭਾਗ ਵਲੋਂ ਮੰਗੀਆਂ ਜਾਣ ਵਾਲੀਆਂ ਰਿਪੋਰਟਾਂ ਵੀ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ ਅਤੇ ਪੋਸ਼ਣ ਟਰੈਕਰ ਤੇ ਰੋਜ਼ਾਨਾ ਆਪਣੀਆਂ ਰਿਪੋਰਟਾਂ ਅੱਪਡੇਟ ਕੀਤੀਆਂ ਜਾਣ। 

ਇਹ ਵੀ ਪੜ੍ਹੋ : ਸਕੂਲਾਂ ਦਾ ਸਮਾਂ ਬਦਲਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, ਪ੍ਰਾਈਵੇਟ ਸਕੂਲਾਂ ਨੂੰ ਸਿੱਧੀ ਚੇਤਾਵਨੀ

 


author

Gurminder Singh

Content Editor

Related News