ਪੰਜਾਬ ''ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
Sunday, Oct 05, 2025 - 11:20 AM (IST)

ਅੰਮ੍ਰਿਤਸਰ (ਦਲਜੀਤ)-ਮੌਸਮ ਵਿਭਾਗ ਵੱਲੋਂ ਹੜ੍ਹਾਂ ਦੀ ਜਤਾਈ ਗਈ ਸੰਭਾਵਨਾ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸਿਹਤ ਸੇਵਾਵਾਂ ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਅਲਰਟ ’ਤੇ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਡਾ. ਸਵਰਨਜੀਤ ਧਵਨ ਵੱਲੋਂ ਸਰਕਾਰੀ ਹਸਪਤਾਲ ਰਮਦਾਸ, ਅਜਨਾਲਾ ਅਤੇ ਲੋਪੋਕੇ ਦੀਆਂ ਸਿਹਤ ਸੇਵਾਵਾਂ 24 ਘੰਟੇ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ, ਉਥੇ ਹੀ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ । ਸਿਵਲ ਸਰਜਨ ਡਾ. ਸਵਰਨਜੀਤ ਧਵਨ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲ ਅਜਨਾਲਾ, ਲੋਪੋਕੇ, ਰਮਦਾਸ ਦੇ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕਰ ਕੇ ਉਨ੍ਹਾਂ ਨੂੰ 24 ਘੰਟੇ ਸਿਹਤ ਸੇਵਾਵਾਂ ਅਲਟਰ ’ਤੇ ਰੱਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ
ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ’ਚ ਵੀ ਸੇਵਾਵਾਂ ਨਿਰੰਤਰ ਜਾਰੀ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਦਵਾਈਆਂ ਅਤੇ ਜ਼ਰੂਰੀ ਸਮੱਗਰੀ ਉਕਤ ਹਸਪਤਾਲਾਂ ਵਿੱਚ ਉਪਲੱਬਧ ਰੱਖਣ ਲਈ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲੇ ਵਿੱਚ ਕੰਟਰੋਲ ਰੂਮ ਬਣਾ ਦਿੱਤਾ ਗਿਆ ਹੈ ਅਤੇ ਹਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5, 6 ਤੇ 7 ਅਕਤੂਬਰ ਭਾਰੀ, ਫਿਰ ਸ਼ੁਰੂ ਹੋਵੇਗਾ ਮੀਂਹ ਦਾ ਦੌਰ
ਜਲੰਧਰ ਦੇ DC ਨੇ ਅਧਿਕਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ
ਜਲੰਧਰ ਵਿਚ ਵੀ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਵਿਭਾਗਾਂ ਨੂੰ ਅਲਰਟ ਮੋਡ ’ਤੇ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਦੇ ਹੋਏ ਉਨ੍ਹਾਂ ਨੂੰ ਆਪਣੇ-ਆਪਣੇ ਸਟੇਸ਼ਨ ’ਤੇ ਮੌਜੂਦ ਰਹਿਣ ਨੂੰ ਕਿਹਾ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਡੀ. ਸੀ. ਨੇ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਹੇਠਲੇ ਇਲਾਕਿਆਂ ਵਿਚ ਪਾਣੀ ਦੀ ਨਿਕਾਸੀ ਲਈ ਪੁਖਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਨਾਲ ਹੀ ਐੱਸ. ਟੀ. ਪੀ. ਅਤੇ ਪੰਪਿੰਗ ਸਟੇਸ਼ਨਾਂ ’ਤੇ ਬਿਜਲੀ ਦਾ ਬੈਕਅਪ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਮੀਂਹ ਦੌਰਾਨ ਸੰਚਾਲਨ ਵਿਚ ਰੁਕਾਵਟ ਨਾ ਪਵੇ।
ਇਹ ਵੀ ਪੜ੍ਹੋ- ਭਰਾਵਾਂ ਨੇ ਉਜਾੜ ਦਿੱਤਾ ਭੈਣ ਦਾ ਘਰ, ਤੇਜ਼ਧਾਰ ਹਥਿਆਰਾਂ ਨਾਲ ਜੀਜੇ ਦਾ ਕੀਤਾ ਕਤਲ
ਡੀ. ਸੀ. ਵੱਲੋਂ ਡ੍ਰੇਨੇਜ ਵਿਭਾਗ ਨੂੰ ਬੰਨ੍ਹਾਂ ਦੀ ਸੁਰੱਖਿਆ ਲਈ ਜਿੱਥੇ ਜ਼ਰੂਰੀ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਉਥੇ ਹੀ ਐੱਸ. ਡੀ. ਐੱਮ. ਨੂੰ ਕਿਹਾ ਗਿਆ ਹੈ ਕਿ ਦਰਿਆਈ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਪਹਿਲਾਂ ਹੀ ਚੌਕਸ ਕੀਤਾ ਜਾਵੇ ਅਤੇ ਲੋੜ ਪੈਣ ’ਤੇ ਸੁਰੱਖਿਅਤ ਸਥਾਨਾਂ ’ਤੇ ਲਿਜਾਣ ਦੀ ਤਿਆਰੀ ਰੱਖੀ ਜਾਵੇ। ਡੀ. ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਲੋਕਾਂ ਦੀ ਸੁਰੱਖਿਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹੰਗਾਮੀ ਜਾਣਕਾਰੀ ਜਾਂ ਸਹਾਇਤਾ ਲਈ ਕੰਟਰੋਲ ਰੂਮ ਨੰਬਰ 0181-2240064 ਜਾਂ ਵ੍ਹਟਸਐਪ ਨੰਬਰ 96462-22555 ’ਤੇ ਸੰਪਰਕ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8