ਦੀਵਾਲੀ 'ਤੇ ਰੱਦ ਹੋ ਗਈਆਂ ਛੁੱਟੀਆਂ! ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ

Sunday, Oct 19, 2025 - 01:46 PM (IST)

ਦੀਵਾਲੀ 'ਤੇ ਰੱਦ ਹੋ ਗਈਆਂ ਛੁੱਟੀਆਂ! ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ

ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਸ਼ਹਿਰ ਦੀ ਸੁਰੱਖਿਆ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਪੁਲਸ ਮੁਲਾਜ਼ਮਾਂ ਦੇ ਨਾਲ-ਨਾਲ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹੁਕਮਾਂ ਦੇ ਮੁਤਾਬਕ ਕੋਈ ਵੀ ਮੁਲਾਜ਼ਮ ਛੁੱਟੀ 'ਤੇ ਨਹੀਂ ਰਹੇਗਾ ਅਤੇ ਸਾਰਿਆਂ ਨੂੰ ਡਿਊਟੀ 'ਤੇ ਤਾਇਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ 21 ਅਕਤੂਬਰ ਨੂੰ ਵੀ ਸਰਕਾਰੀ ਛੁੱਟੀ ਦੀ ਮੰਗ! ਮੁਲਾਜ਼ਮਾਂ ਨੂੰ ਮਿਲੇਗੀ ਵੱਡੀ ਰਾਹਤ

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੀਵਾਲੀ ਦੇ ਤਿਉਹਾਰ ਕਾਰਨ ਸ਼ਹਿਰ 'ਚ ਭੀੜ ਵਾਲੇ ਬਜ਼ਾਰਾਂ ਅਤੇ ਪਟਾਕਿਆਂ ਦੇ ਸਟਾਲਾਂ 'ਤੇ ਨਿਗਰਾਨੀ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਦੀਵਾਲੀ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਮਿਲਿਆ ਸੁਨਹਿਰੀ ਮੌਕਾ, ਇਸ ਤਾਰੀਖ਼ ਤੱਕ...

ਪੂਰੇ ਸ਼ਹਿਰ 'ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਘਟਨਾ ਹੋਣ 'ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਇਸ ਦੇ ਨਾਲ ਹੀ ਟ੍ਰੈਫਿਕ ਪੁਲਸ ਵਲੋਂ ਵੱਖ-ਵੱਖ ਥਾਵਾਂ 'ਤੇ ਰੂਟ ਬਦਲੇ ਗਏ ਹਨ ਤਾਂ ਜੋ ਵਾਹਨ ਚਾਲਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News