ਹੜ੍ਹਾਂ ਵਿਚਾਲੇ ਪੰਜਾਬ ਦੇ ਆਂਗਣਵਾੜੀ ਸੈਂਟਰਾਂ ''ਚ ਛੁੱਟੀਆਂ ਦਾ ਐਲਾਨ, ਇਸ ਲਈ ਲਿਆ ਫ਼ੈਸਲਾ
Friday, Aug 29, 2025 - 11:30 AM (IST)

ਮਾਨਸਾ/ਚੰਡੀਗੜ੍ਹ (ਜੱਸਲ) : ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ 31 ਅਗਸਤ 2025 ਤੱਕ ਆਂਗਣਵਾੜੀ ਸੈਂਟਰ ਬੰਦ ਰੱਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਤੜਕਸਾਰ ਖੋਲ੍ਹੇ ਗਏ ਫਲੱਡ ਗੇਟ, ਰਾਹ ਹੋ ਗਏ ਬੰਦ, ਲੋਕਾਂ ਨੂੰ ਕੀਤੀ ਜਾ ਰਹੀ ਅਪੀਲ (ਤਸਵੀਰਾਂ)
ਇਹ ਫ਼ੈਸਲਾ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਉਨ੍ਹਾਂ ਦੇ ਘਰ ਵਿਖੇ ਹੀ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਐਲਾਨੀ ਗਈ ਛੁੱਟੀ
ਦੱਸਣਯੋਗ ਹੈ ਕਿ ਪੂਰੇ ਪੰਜਾਬ 'ਚ ਇਸ ਵੇਲੇ ਹਾਲਾਤ ਬੇਹੱਦ ਵਿਗੜੇ ਹੋਏ ਹਨ ਅਤੇ ਪਿੰਡਾਂ ਦੇ ਲੋਕਾਂ ਨੂੰ ਹੜ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8