ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
Wednesday, Sep 03, 2025 - 11:23 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਲਗਾਤਾਰ ਪੈ ਰਹੀ ਭਾਰੀ ਬਰਸਾਤ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਪੈਦਾ ਹੋਏ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਮੁੜ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲ 7 ਸਤੰਬਰ (ਐਤਵਾਰ) ਤਕ ਬੰਦ ਰਹਿਣਗੇ। ਇਸ ਤੋਂ ਬਾਅਦ 8 ਸਤੰਬਰ ਸੋਮਵਾਰ ਮੁੜ ਸਕੂਲ ਖੁੱਲਣਗੇ।
ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਨੇ ਜਾਰੀ ਕਰ 'ਤੇ ਨਵੇਂ ਹੁਕਮ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਕਿਹਾ, "ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 7 ਸਤੰਬਰ 2025 ਤਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ : ਪੰਜਾਬ ਵਿਚ 5, 6 ਤੇ 7 ਨੂੰ ਲਗਾਤਾਰ ਤਿੰਨ ਛੁੱਟੀਆਂ
ਇੱਥੇ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ 27 ਤੋਂ 30 ਅਗਸਤ ਨੂੰ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ 31 ਅਗਸਤ ਨੂੰ ਐਤਵਾਰ ਕਾਰਨ ਸਾਰੇ ਸਕੂਲ ਬੰਦ ਸੀ ਤੇ ਫਿਰ ਸਿੱਖਿਆ ਮੰਤਰੀ ਵੱਲੋਂ ਛੁੱਟੀਆਂ ਨੂੰ 3 ਸਤੰਬਰ ਤਕ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ, ਹੁਣ ਫਿਰ ਹਾਲਾਤ ਵਿਗੜਦੇ ਦੇਖ ਸਰਕਾਰ ਨੇ 7 ਸਤੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਵਿਧਾਇਕ ਪਠਾਣਮਾਜਰਾ ਪੁਲਸ ਹਿਰਾਸਤ 'ਚੋਂ ਫਰਾਰ, ਚੱਲੀਆਂ ਗੋਲੀਆਂ, ਮੁਲਾਜ਼ਮ ਗੰਭੀਰ ਜ਼ਖਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e