ਚੰਡੀਗੜ੍ਹ ਦੇ ਸਕੂਲਾਂ ’ਚ 14 ਜਨਵਰੀ ਤਕ ਵਧੀਆਂ ਛੁੱਟੀਆਂ, 9ਵੀਂ ਤੋਂ 12ਵੀਂ ਦੇ ਸਕੂਲ 9 ਤੋਂ ਖੁੱਲ੍ਹਣਗੇ
Friday, Jan 06, 2023 - 05:06 AM (IST)
ਚੰਡੀਗੜ੍ਹ (ਆਸ਼ੀਸ਼)-ਕੜਾਕੇ ਦੀ ਠਡ ਅਤੇ ਧੁੰਦ ’ਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਗ਼ੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ’ਚ 14 ਜਨਵਰੀ ਤਕ ਸਰਦੀਆਂ ਦੀਆਂ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤਕ ਦੇ ਬੱਚਿਆਂ ਲਈ ਸਕੂਲ 16 ਜਨਵਰੀ ਨੂੰ ਖੁੱਲ੍ਹਣਗੇ। ਹੁਕਮਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ 15 ਜਨਵਰੀ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਸਕੂਲ 16 ਜਨਵਰੀ ਨੂੰ ਖੁੱਲ੍ਹਣਗੇ।
ਇਹ ਖ਼ਬਰ ਵੀ ਪੜ੍ਹੋ : ਡਾਕਟਰ ਨੇ ਐਲਾਨਿਆ ਮ੍ਰਿਤਕ, ਸ਼ਮਸ਼ਾਨਘਾਟ ਲਿਜਾਂਦਿਆਂ ਜਿਊਂਦੀ ਹੋ ਗਈ ਔਰਤ, ਘਰ ਆ ਕੇ ਚਾਹ ਪੀਤੀ ਅਤੇ...
9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਲਈ 9 ਜਨਵਰੀ ਤੋਂ ਸਕੂਲ ਖੁੱਲ੍ਹਣਗੇ। ਸਕੂਲ ਦਾ ਸਮਾਂ ਸਵੇਰੇ 9 ਵਜੇ ਤੋਂ ਹੋਵੇਗਾ। ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਵੀਰਵਾਰ ਨੂੰ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਹਨ। 26 ਦਸੰਬਰ ਤੋਂ 7 ਜਨਵਰੀ ਤੱਕ ਸਰਕਾਰੀ ਸਕੂਲਾਂ ’ਚ 13 ਦਿਨਾਂ ਦੀਆਂ ਛੁੱਟੀਆਂ ਸਨ, ਹੁਣ ਮਿਡਲ ਕਲਾਸਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪ੍ਰਾਈਵੇਟ ਸਕੂਲਾਂ ਨੇ ਆਪਣੇ ਕੈਲੰਡਰ ਮੁਤਾਬਕ ਸਕੂਲ ਖੋਲ੍ਹਣੇ ਸਨ ਪਰ ਹੁਣ ਸਿੱਖਿਆ ਵਿਭਾਗ ਨੇ ਸਾਰਿਆਂ ਲਈ ਨਿਰਦੇਸ਼ ਜਾਰੀ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਨਾਲ 36 ਘੰਟੇ ਦੀ ਜੰਗਬੰਦੀ ਦਾ ਕੀਤਾ ਐਲਾਨ