ਪੰਜਾਬ ਦੇ ਸਾਰੇ ਸਕੂਲਾਂ ''ਚ ਪੈ ਗਈਆਂ ਛੁੱਟੀਆਂ! ਵਿਦਿਆਰਥੀਆਂ ਦੀਆਂ ਠੰਡ ''ਚ ਲੱਗੀਆਂ ਮੌਜਾਂ
Tuesday, Dec 23, 2025 - 10:58 AM (IST)
ਚੰਡੀਗੜ੍ਹ : ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ 'ਚ 24 ਦਸੰਬਰ ਮਤਲਬ ਕਿ ਭਲਕੇ ਦਿਨ ਬੁੱਧਵਾਰ ਤੋਂ ਛੁੱਟੀਆਂ ਪੈ ਰਹੀਆਂ ਹਨ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਮੁਤਾਬਕ 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਅਤੇ ਨਵੇਂ ਸਾਲ 1 ਜਨਵਰੀ ਨੂੰ ਸਕੂਲ ਖੁੱਲ੍ਹਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਸਰਕਾਰ ਨੇ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ
ਛੁੱਟੀਆਂ ਪੈਣ ਨਾਲ ਵਿਦਿਆਰਥੀਆਂ ਦੀਆਂ ਠੰਡ 'ਚ ਮੌਜਾਂ ਲੱਗ ਗਈਆਂ ਹਨ ਕਿਉਂਕਿ ਹੁਣ ਉਨ੍ਹਾਂ ਨੂੰ ਸਕੂਲ ਜਾਣ ਲਈ ਸਵੇਰੇ ਜਲਦੀ ਉੱਠ ਕੇ ਤਿਆਰ ਨਹੀਂ ਹੋਣਾ ਪਵੇਗਾ। ਦੱਸਣਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਇਸ ਵੇਲੇ ਸੰਘਣੀ ਧੁੰਦ ਦੇ ਨਾਲ ਹੱਡ ਚੀਰਵੀਂ ਠੰਡ ਪੈ ਰਹੀ ਹੈ, ਜਿਸ ਕਾਰਨ ਬੱਚਿਆਂ ਨੂੰ ਸਕੂਲ ਜਾਣ 'ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ! ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ
ਇਸ ਲਈ ਸੂਬਾ ਸਰਕਾਰ ਨੂੰ ਸਕੂਲਾਂ 'ਚ ਛੁੱਟੀਆਂ ਕਰਨ ਜਾਂ ਸਕੂਲਾਂ ਦਾ ਸਮਾਂ ਬਦਲਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
