ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ 'ਚ ਛੁੱਟੀਆਂ ਸਬੰਧੀ ਲਿਆ ਇਹ ਫ਼ੈਸਲਾ

05/31/2023 9:11:46 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਸੂਬੇ 'ਚ ਗਰਮੀ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ 'ਚ 1 ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜੁਲਾਈ 2023 ਨੂੰ ਖੁੱਲ੍ਹਣਗੇ।

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਹੋਈ ਮੌਤ, 'ਚਿੱਟਾ' ਵੇਚਣ ਵਾਲੇ 5 ਤਸਕਰਾਂ ਖਿਲਾਫ਼ ਮੁਕੱਦਮਾ ਦਰਜ

ਉਨ੍ਹਾਂ ਆਂਗਣਵਾੜੀ ਸੈਟਰਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆਂ ਤੋਂ ਇਲਾਵਾ ਇਸ ਸਮੇਂ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਸਨਮੁੱਖ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਅਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆਂ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh