ਜਨਵਰੀ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
Tuesday, Dec 31, 2024 - 06:39 PM (IST)
 
            
            ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਇਸ ਮਹੀਨੇ ਦੀਆਂ ਛੁੱਟੀਆਂ ਵਿਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਵਸ (6 ਜਨਵਰੀ, ਸੋਮਵਾਰ) ਅਤੇ ਗਣਤੰਤਰ ਦਿਵਸ (26 ਜਨਵਰੀ, ਐਤਵਾਰ) ਸ਼ਾਮਲ ਹਨ। ਇਸ ਤੋਂ ਇਲਾਵਾ ਹਰ ਐਤਵਾਰ (5, 12, 19 ਅਤੇ 26 ਜਨਵਰੀ) ਅਤੇ ਦੂਜਾ ਸ਼ਨੀਵਾਰ (11 ਜਨਵਰੀ) ਨੂੰ ਵੀ ਸਕੂਲਾਂ ਵਿਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ
ਇਸ ਸਾਲ ਗਣਤੰਤਰ ਦਿਵਸ 26 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਹਰ ਸਾਲ ਇਸ ਦਿਨ ਸਕੂਲੀ ਵਿਦਿਆਰਥੀਆਂ ਵਲੋਂ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਜਾਂਦਾ ਹੈ। ਜਿਸ ਦੇ ਚੱਲਦੇ ਡਿਪਟੀ ਕਮਿਸ਼ਨਰਾਂ ਅਤੇ ਕੈਬਨਿਟ ਮੰਤਰੀਆਂ ਵਲੋਂ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਇਸ ਲਈ 27 ਜਨਵਰੀ ਨੂੰ ਵੀ ਛੁੱਟੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਜਲੰਧਰ ਸ਼ਹਿਰ 'ਚ ਆਉਣ ਵਾਲੇ ਸਾਵਧਾਨ, ਪਹਿਲਾਂ ਪੜ੍ਹ ਲਵੋ ਇਹ ਖ਼ਬਰ
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਆਂ ਛੁੱਟੀਆਂ ਵੀ ਐਲਾਨੀਆਂ ਗਈਆਂ ਹਨ, ਜਿਸ ਅਨੁਸਾਰ ਮੁਲਾਜ਼ਮ 13 ਜਨਵਰੀ ਦਿਨ ਸੋਮਵਾਰ ਲੋਹੜੀ ਅਤੇ ਨਿਰਵਾਣ ਦਿਵਸ ਭਗਵਾਨ ਆਦਿਨਾਥ ਦੇ ਸੰਬਧ ਵਿਚ 28 ਜਨਵਰੀ ਦੀ ਵੀ ਛੁੱਟੀ ਲੈ ਸਕਦੇ ਹਨ।
ਇਹ ਵੀ ਪੜ੍ਹੋ : ਵੱਡਾ ਫ਼ੈਸਲਾ : ਪੰਜਾਬ 'ਚ ਨਵੇਂ ਵਿਆਹੇ ਜੋੜਿਆਂ ਨੂੰ ਮਿਲਣਗੇ 2.5 ਲੱਖ ਰੁਪਏ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            