ਪੰਜਾਬ ''ਚ ਲੱਗੀ ਛੁੱਟੀਆਂ ਦੀ ਝੜੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Thursday, Nov 14, 2024 - 10:45 AM (IST)
ਚੰਡੀਗੜ੍ਹ : ਪੰਜਾਬ ਵਿਚ ਭਲਕੇ ਤੋਂ ਤਿੰਨ ਦਿਨਾਂ ਲਈ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ 15 ਤੋਂ 17 ਨਵੰਬਰ ਤਕ ਸਰਕਾਰੀ ਛੁੱਟੀਆਂ ਹੋਣਗੀਆਂ। 15 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪੰਜਾਬ, ਚੰਡੀਗੜ੍ਹ ਅਤੇ ਹੋਰ ਕਈ ਸੂਬਿਆਂ ਵਿਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਜਿਸ ਦੇ ਚੱਲਦੇ ਸੂਬਾ ਸਰਕਾਰ ਵਲੋਂ 16 ਨਵੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸੂਬੇ ਭਰ ਦੇ ਸਕੂਲ ਕਾਲਜ ਅਤੇ ਵਪਾਰਕ ਇਕਾਈਆਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
ਇਸ ਤੋਂ ਅੱਗੇ 17 ਨਵੰਬਰ ਨੂੰ ਐਤਵਾਰ ਹੈ, ਜੋ ਕਿ ਹਫ਼ਤਾਵਾਰੀ ਛੁੱਟੀ ਹੈ। ਇਸ ਦਿਨ ਦੇਸ਼ ਭਰ ਵਿਚ ਸਕੂਲ, ਕਾਲਜ, ਬੈਂਕ ਅਤੇ ਦਫ਼ਤਰ ਬੰਦ ਰਹਿੰਦੇ ਹਨ। ਇਸ ਤਰ੍ਹਾਂ 15 ਤੋਂ 17 ਨਵੰਬਰ ਤਕ ਤਿੰਨ ਦਿਨ ਸਕੂਲਾਂ ਕਾਲਜਾਂ ਵਿਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਵੀ ਮਿਲੇਗਾ ਰੁਜ਼ਗਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e