ਪੰਜਾਬ ਵਿਚ ਛੁੱਟੀਆਂ, ਬੱਚਿਆਂ ਦੀਆਂ ਲੱਗੀਆਂ ਮੌਜਾਂ

Saturday, Mar 01, 2025 - 04:11 PM (IST)

ਪੰਜਾਬ ਵਿਚ ਛੁੱਟੀਆਂ, ਬੱਚਿਆਂ ਦੀਆਂ ਲੱਗੀਆਂ ਮੌਜਾਂ

ਚੰਡੀਗੜ੍ਹ : ਪੰਜਾਬ ਦੇ ਬੱਚਿਆਂ ਦੀ ਮਾਰਚ ਮਹੀਨੇ ਵਿਚ ਮੌਜ ਲੱਗਣ ਵਾਲੀ ਹੈ। ਦਰਅਸਲ, ਮਾਰਚ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ ਸਾਹਮਣੇ ਆ ਗਈ ਹੈ। ਇਸ ਵਾਰ 31 ਦਿਨਾਂ ਦੇ ਮਾਰਚ ਮਹੀਨੇ ਵਿਚ 5 ਐਤਵਾਰ ਅਤੇ 4 ਸਰਕਾਰੀ ਛੁੱਟੀਆਂ ਹਨ, ਜਿਨ੍ਹਾਂ ਵਿਚੋਂ ਦੋ ਰਾਖਵੀਆਂ ਛੁੱਟੀਆਂ ਹਨ ਜਦਕਿ ਇਕ ਸਰਕਾਰੀ ਛੁੱਟੀ ਐਤਵਾਰ ਨੂੰ ਆ ਰਹੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ

ਹੋਲੀ ਦਾ ਤਿਉਹਾਰ 14 ਮਾਰਚ, ਸ਼ੁੱਕਰਵਾਰ ਨੂੰ ਆ ਰਿਹਾ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ ਅਤੇ ਸਾਰੇ ਸਕੂਲ, ਕਾਲਜ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਐਤਵਾਰ 23 ਮਾਰਚ ਨੂੰ ਹੈ। ਇਸ ਤੋਂ ਇਲਾਵਾ, ਈਦ-ਉਲ-ਫਿਤਰ ਦਾ ਤਿਉਹਾਰ ਸੋਮਵਾਰ, 31 ਮਾਰਚ ਨੂੰ ਆ ਰਿਹਾ ਹੈ, ਜਿਸ ਕਾਰਨ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਐਨਕਾਉਂਟਰ ਸਪੈਸ਼ਲਿਸਟ ਬਿਕ੍ਰਮਜੀਤ ਸਿੰਘ ਬਰਾੜ ਨੇ ਕਰ 'ਤੀ ਵੱਡੀ ਕਾਰਵਾਈ, ਤਾਬੜ-ਤੋੜ ਚੱਲੀਆਂ ਗੋਲ਼ੀਆਂ

ਇਸ ਦੌਰਾਨ, ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਛੁੱਟੀ 8 ਮਾਰਚ, ਸ਼ਨੀਵਾਰ ਨੂੰ ਆ ਰਹੀ ਹੈ, ਜਿਸ ਕਾਰਨ ਪੰਜਾਬ ਭਰ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਹੋਲਾ ਮਹੱਲਾ 15 ਮਾਰਚ ਸ਼ਨੀਵਾਰ ਨੂੰ ਹੈ। ਪੰਜਾਬ ਵਿਚ 8 ਮਾਰਚ ਅਤੇ 15 ਮਾਰਚ ਨੂੰ ਰਾਖਵੀਆਂ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਮਾਰਚ ਦੇ ਮਹੀਨੇ ਵਿਚ ਜਿੱਥੇ 5 ਐਤਵਾਰ ਹਨ, ਉੱਥੇ 5 ਸ਼ਨੀਵਾਰ ਵੀ ਹਨ। ਸੂਬੇ ਦੇ ਬਹੁਤੇ ਸਕੂਲ ਸ਼ਨੀਵਾਰ ਨੂੰ ਵੀ ਬੰਦ ਰਹਿੰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ Good News, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News