ਸਾਰੇ ਪੰਜਾਬ ''ਚ ਪੈ ਗਈਆਂ ਛੁੱਟੀਆਂ! CM ਮਾਨ ਵੱਲੋਂ ਸਕੂਲ ਬੰਦ ਰੱਖਣ ਦਾ ਐਲਾਨ
Tuesday, Aug 26, 2025 - 05:20 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਪੰਜਾਬ ਸਰਕਾਰ ਨੇ ਸੂਬੇ ਵਿਚ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਇਸ ਦਾ ਐਲਾਨ ਕੀਤਾ ਹੈ। ਸੂਬੇ ਦੇ ਸਾਰੇ ਸਕੂਲ 27 ਤੋਂ 30 ਅਗਸਤ ਤਕ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, "ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8