ਪੰਜਾਬ ਵਿਚ ਫਿਰ ਲਗਾਤਾਰ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Saturday, Nov 02, 2024 - 06:35 PM (IST)

ਚੰਡੀਗੜ੍ਹ : ਦੀਵਾਲੀ ਦੇ ਤਿਉਹਾਰ ਮਗਰੋਂ ਨਵੰਬਰ ਮਹੀਨੇ ਵਿਚ ਵੀ ਕਈ ਛੁੱਟੀਆਂ ਆ ਰਹੀਆਂ ਹਨ, ਜਿਸ ਦੇ ਚੱਲਦੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਵਲੋਂ ਐਲਾਨੀਆਂ ਛੁੱਟੀਆਂ ਦੀ ਸੂਚੀ ਮੁਤਾਬਕ 15 ਨਵੰਬਰ ਸ਼ੁੱਕਰਵਾਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦੇ ਚੱਲਦੇ ਛੁੱਟੀ ਰਹੇਗੀ।
ਇਹ ਵੀ ਪੜ੍ਹੋ : PRTC ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸ ਮਗਰੋਂ 16 ਨਵੰਬਰ ਸ਼ਨੀਵਾਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਹੈ ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਇਸ ਤੋਂ ਬਾਅਦ 17 ਨਵੰਬਰ ਨੂੰ ਐਤਵਾਰ ਹੈ, ਇਸ ਦਿਨ ਉਂਝ ਹੀ ਛੁੱਟੀ ਹੁੰਦੀ ਹੈ। ਲਿਹਾਜ਼ਾ 15, 16 ਤੇ 17 ਨਵੰਬਰ ਨੂੰ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ, ਜਿਸ ਦੇ ਚੱਲਦੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e