ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Friday, Jun 28, 2024 - 12:57 PM (IST)

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਲੁਧਿਆਣਾ (ਵਿੱਕੀ)– ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 30 ਜੂਨ ਨੂੰ ਗਰਮੀ ਦੀਆਂ ਛੁੱਟੀਆਂ ਖ਼ਤਮ ਹੋ ਰਹੀਆਂ ਹਨ। ਸਿੱਖਿਆ ਵਿਭਾਗ ਨੇ ਘੋਸ਼ਣਾ ਕੀਤੀ ਹੈ ਕਿ ਸਾਰੇ ਸਰਕਾਰੀ ਸਕੂਲ 1 ਜੁਲਾਈ ਸੋਮਵਾਰ ਤੋਂ ਫਿਰ ਤੋਂ ਖੁੱਲ੍ਹ ਜਾਣਗੇ। ਸਕੂਲ ਖੁੱਲ੍ਹਣ ਤੋਂ ਪਹਿਲਾਂ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਨੇ ਸਾਰੇ ਸਕੂਲ ਪ੍ਰਮੁੱਖਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਕੂਲ ਕੰਪਲੈਕਸ ਵਿਚ ਵਿਆਪਕ ਸਫਾਈ ਅਭਿਆਨ ਚਲਾਉਣ। ਇਸ ਅਭਿਆਨ ਦੇ ਤਹਿਤ, ਕਲਾਸਾਂ, ਮਿਡ ਡੇ ਮੀਲ ਰਸੋਈ, ਬਾਥਰੂਮ, ਪਾਣੀ ਦੀਆਂ ਟੈਂਕੀਆਂ ਅਤੇ ਸਕੂਲ ਦੇ ਹੋਰ ਸਾਰੇ ਹਿੱਸਿਆਂ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਿਆ ਜਾਣਾ ਚਾਹੀਦਾ। 

ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਲਈ ਅਹਿਮ ਖ਼ਬਰ! ਲੱਗਿਆ ਕਰੇਗੀ 'ਆਨਲਾਈਨ ਕਲਾਸ', ਜਾਰੀ ਹੋਇਆ ਸ਼ਡੀਊਲ

ਡੀ.ਈ.ਓ ਨੇ ਕਿਹਾ ਕਿ ਸਕੂਲ ਪ੍ਰਮੁੱਖ ਇਹ ਯਕੀਨੀ ਬਣਾਉਣ ਕਿ ਜਦ ਵਿਦਿਆਰਥੀ 1 ਜੁਲਾਈ ਨੂੰ ਸਕੂਲ ਆਉਣ ਤਾਂ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹੈ ਕਿ ਵਿਦਿਆਰਥੀ ਸਵੱਛ ਅਤੇ ਸਿਹਤਮੰਦ ਵਾਤਾਵਰਣ ਵਿਚ ਸਿੱਖਿਆ ਪ੍ਰਾਪਤ ਕਰਨ। ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਾਰੇ ਸਕੂਲ ਪ੍ਰਮੁੱਖਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਕੂਲ ਦੀਆਂ ਛੱਤਾਂ ਦੀ ਸਫਾਈ ’ਤੇ ਵਿਸੇਸ਼ ਧਿਆਨ ਦੇਣ। ਉਨ੍ਹਾਂ ਨੇ ਕਿਹਾ ਇਹ ਯਕੀਨ ਕਰਨਾ ਮਹੱਤਵਪੂਰਨ ਹੈ ਕਿ ਛੱਤਾਂ ’ਤੇ ਜਲ ਜਮਾਵ ਨਾ ਹੋਵੇ, ਜਿਸ ਨਾਲ ਸਲਾਬਾ ਅਤੇ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਦਿੱਲੀ Airport 'ਤੇ ਵਾਪਰਿਆ ਵੱਡਾ ਹਾਦਸਾ! ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)

ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਾਰੇ ਸਕੂਲ ਪ੍ਰਮੁੱਖਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੀ ਪੜਾਈ ਦੇ ਲਈ ਜ਼ਰੂਰੀ ਵਿਵਸਥਾਵਾਂ ਯਕੀਨੀ ਕਰਨ। ਇਸ ਵਿਚ ਪਾਠਕ੍ਰਮ ਸਮੱਗਰੀ ਅਤੇ ਟਾਈਮ ਟੇਬਲ ਦਾ ਨਿਰਮਾਣ ਸ਼ਾਮਲ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News