ਕੜਾਕੇ ਦੀ ਠੰਡ ਦੌਰਾਨ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

01/22/2024 5:21:46 PM

ਚੰਡੀਗੜ੍ਹ : ਕੜਾਕੇ ਦੀ ਠੰਡ ਦਰਮਿਆਨ ਚੰਡੀਗੜ੍ਹ ਦੇ ਸਕੂਲਾਂ 'ਚ ਇਕ ਵਾਰ ਫਿਰ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵਲੋਂ ਹੁਣ 5ਵੀਂ ਜਮਾਤ ਤੱਕ 25 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। 26 ਜਨਵਰੀ ਨੂੰ ਗਣਤੰਤਰ ਦਿਹਾੜੇ ਦੀ ਛੁੱਟੀ ਰਹੇਗੀ ਅਤੇ ਅੱਗੇ ਫਿਰ ਸ਼ਨੀਵਾਰ ਅਤੇ ਐਤਵਾਰ ਹਨ। ਦਰਅਸਲ ਲਗਾਤਾਰ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਿਆਹਾਂ 'ਤੇ ਮੋਟਾ ਖ਼ਰਚਾ ਕਰਨ ਵਾਲੇ ਹੋ ਜਾਣ ਸਾਵਧਾਨ, ਜ਼ਰੂਰ ਪੜ੍ਹ ਲੈਣ ਇਹ ਖ਼ਬਰ

ਇਹ ਵੀ ਦੱਸ ਦੇਈਏ ਕਿ ਬਾਕੀ ਕਲਾਸਾਂ ਲਈ ਸਕੂਲ ਸਵੇਰੇ ਸਾਢੇ 9 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ। ਇਹ ਵੀ ਕਿਹਾ ਗਿਆ ਹੈ ਕਿ 6ਵੀਂ ਜਮਾਤ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਲਈ ਮੌਸਮ ਦੀਆਂ ਸਥਿਤੀਆਂ ਅਤੇ 22 ਜਨਵਰੀ, 2024 ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਕੂਲ 23, 24 ਅਤੇ 25 ਜਨਵਰੀ ਲਈ ਫਿਜ਼ੀਕਲ ਮੋਡ ਦੇ ਉਲਟ ਆਨਲਾਈਨ ਕਲਾਸਾਂ ਕਰਵਾਉਣ ਬਾਰੇ ਵਿਚਾਰ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਨੇ ਫੜ੍ਹਿਆ ਜ਼ੋਰ, ਸੂਬੇ 'ਚ Red Alert ਜਾਰੀ, ਸੋਚ-ਸਮਝ ਕੇ ਹੀ ਨਿਕਲੋ ਘਰੋਂ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ  ਚੰਡੀਗੜ੍ਹ ਵਿੱਚ 8ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਜਨਵਰੀ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News