ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
Sunday, Sep 07, 2025 - 05:36 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਦਿਨਾਂ ਤੋਂ ਲਗਾਤਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਿੱਥੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਸਮੇਤ ਪੰਜਾਬ ਦੇ ਹੋਰ ਕਈ ਜ਼ਿਲ੍ਹਿਆਂ ਨੂੰ ਹੜ੍ਹ ਦੀ ਮਾਰ ਝੱਲਣੀ ਪਈ ਹੈ, ਜਿਸ ਕਾਰਨ ਜਿੱਥੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਥੇ ਹੀ ਲੋਕਾਂ ਨੂੰ ਆਪਣੇ ਪਸ਼ੂਆਂ ਸਮੇਤ ਕਈ ਘਰੇਲੂ ਸਮਾਨ ਤੋਂ ਵੀ ਹੱਥ ਧੋਣੇ ਪਏ ਹਨ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਇਸ ਦੌਰਾਨ ਜੇਕਰ ਸਰਹੱਦੀ ਖੇਤਰ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ਤੋਂ ਪਾਰਲੇ ਸੱਤ ਪਿੰਡਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਪਿੰਡਾਂ ਅੰਦਰ ਹੜ੍ਹ ਵੱਲੋਂ ਕਾਫੀ ਵੱਡੇ ਪੱਧਰ ਤੇ ਤਬਾਹੀ ਮਚਾਈ ਗਈ ਸੀ, ਜਿਸ ਕਾਰਨ ਸਥਿਤੀ ਅਜੇ ਵੀ ਬਹੁਤ ਨਾਜ਼ੁਕ ਹੈ। ਰਾਵੀ ਦਰਿਆ ਤੋਂ ਕਰੀਬ 7 ਤੋਂ 8 ਕਿਲੋਮੀਟਰ ਦੂਰੀ ਤੇ ਪੈਂਦੇ ਪਿੰਡਾਂ ਦੇ ਜਾਣ ਵਾਲੇ ਰਸਤੇ ਵੀ ਬੰਦ ਹੋ ਚੁੱਕੇ ਹਨ ਅਤੇ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦੇ ਘਰਾਂ ਅੰਦਰ ਪਾਣੀ ਵੜਣ ਕਾਰਨ ਕਾਫੀ ਖਸਤਾ ਹਾਲਤ ਬਣੀ ਪਈ ਹੈ, ਜਿਸ ਕਾਰਨ ਸੱਤ ਪਿੰਡਾਂ ਅੰਦਰ ਪ੍ਰਸ਼ਾਸਨ ਵੱਲੋਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਜਹਾਨੋ ਤੁਰ ਗਏ 2 ਸਕੇ ਭਰਾ
ਦੱਸ ਦੇਈਏ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅੰਦਰ ਅੱਜ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ । ਅਜਿਹੇ 'ਚ ਅੱਜ ਪੰਜਾਬ ਸਰਕਾਰ ਵੱਲੋਂ ਸਵੇਰੇ ਵੇਲੇ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜਾਬ ਅੰਦਰ ਸੋਮਵਾਰ ਤੋਂ ਸਕੂਲਾਂ ਅੰਦਰ ਅਧਿਆਪਕ ਪਹੁੰਚਣਗੇ ਅਤੇ ਸਕੂਲਾਂ ਦੀ ਪੂਰੀ ਸਥਿਤੀ ਦਾ ਜਾਇਜ਼ਾ ਲੈਣਗੇ, ਜਿਸ ਤੋਂ ਉਪਰੰਤ ਮੰਗਲਵਾਰ ਤੋਂ ਵਿਦਿਆਰਥੀ ਵੀ ਪਹੁੰਚਣਗੇ ਅਤੇ ਆਮ ਦੀ ਤਰ੍ਹਾਂ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਸਬੰਧੀ ਭਰੋਸਯੋਗ ਸੂਤਰਾਂ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਰਾਵੀ ਦਰਿਆ ਤੋਂ ਪਾਰਲੇ ਪਾਸੇ ਵੱਸੇ ਸੱਤ ਪਿੰਡਾਂ ਅੰਦਰ 10 ਸਤੰਬਰ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੁੱਟੀਆਂ ਵਧਾਉਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ PM ਮੋਦੀ ਦੀ ਫੇਰੀ ਦੇ ਮੱਦੇਨਜ਼ਰ ਲੱਗੀ ਵੱਡੀ ਪਾਬੰਦੀ, 3 ਦਿਨ ਲਈ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8