ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ
Thursday, May 08, 2025 - 06:21 PM (IST)

ਚੰਡੀਗੜ੍ਹ : ਭਾਰਤ ਵੱਲੋਂ ਅੱਤਵਾਦ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਦਿਆਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਸਥਿਤ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਇਸ ਦੌਰਾਨ ਦੋਵਾਂ ਮੁਲਕਾਂ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਚੰਡੀਗੜ੍ਹ ਸਣੇ 15 ਥਾਵਾਂ 'ਤੇ ਹਮਲੇ
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ. ਤਰਨਤਾਰਨ, ਲੁਧਿਆਣਾ ਦੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਹੋਏ ਹਨ। ਤਰਨਤਾਰਨ ਦੇ ਸਾਰੇ ਸਕੂਲਾਂ ਨੂੰ 11 ਮਈ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਦਕਿ ਗੁਰਦਾਸਪੁਰ ਦੇ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਲੁਧਿਆਣਾ ਦੇ ਸਕੂਲਾਂ ਨੂੰ ਵੀ ਅਗਲੇ ਹੁਕਮਾਂ ਤਕ ਬੰਦ ਰੱਖਿਆ ਜਾਵੇਗਾ।