ਚੰਡੀਗੜ੍ਹ ''ਚ ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਹੈੱਡ ਕੁਆਰਟਰ ਛੱਡਣ ਦੀ ਇਜਾਜ਼ਤ ਨਹੀਂ

Friday, May 09, 2025 - 03:19 PM (IST)

ਚੰਡੀਗੜ੍ਹ ''ਚ ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਹੈੱਡ ਕੁਆਰਟਰ ਛੱਡਣ ਦੀ ਇਜਾਜ਼ਤ ਨਹੀਂ

ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਦੇ ਮਾਹੌਲ ਵਿਚਾਲੇ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਸਾਰੇ ਮੁਲਾਜ਼ਮ ਅਤੇ ਅਧਿਕਾਰੀ ਉਦੋਂ ਤੱਕ ਆਪਣੇ-ਆਪਣੇ ਮੁੱਖ ਦਫ਼ਤਰ ਵਿਖੇ ਮੌਜੂਦ ਰਹਿਣਗੇ, ਜਦੋਂ ਤੱਕ ਅਗਲੇ ਕੋਈ ਹੁਕਮ ਨਹੀਂ ਆ ਜਾਂਦੇ।

ਇਹ ਵੀ ਪੜ੍ਹੋ : ਮੋਹਾਲੀ 'ਚ ਰਾਤ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ, ਪੁਲਸ ਕਰ ਰਹੀ ANNOUNCEMENT

ਹੁਕਮਾਂ 'ਚ ਸਪੱਸ਼ਟ ਕਿਹਾ ਗਿਆ ਹੈ ਕਿ ਕਿਸੇ ਵੀ ਮੁਲਾਜ਼ਮ ਨੂੰ ਹੈੱਡ ਕੁਆਰਟਰ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਨੂੰ ਵੀ ਰੱਦ ਮੰਨਿਆ ਜਾਵੇਗਾ ਅਤੇ ਕਿਸੇ ਐਮਰਜੈਂਸੀ ਹਾਲਾਤ 'ਚ ਹੀ ਛੁੱਟੀ ਮਿਲੇ ਸਕੇਗੀ। 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਦੇ ਮਾਹੌਲ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਵੇਰੇ-ਸਵੇਰੇ ਸਾਇਰਨ ਵੱਜਣੇ ਸ਼ੁਰੂ, ਮੋਹਾਲੀ ਵੀ ਅਲਰਟ 'ਤੇ

ਦੱਸਣਯੋਗ ਹੈ ਕਿ ਅੱਜ ਸਵੇਰੇ ਚੰਡੀਗੜ੍ਹ 'ਚ ਏਅਰਫੋਰਸ ਸਟੇਸ਼ਨ 'ਤੇ ਡਰੋਨ ਹਮਲੇ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਸਾਇਰਨ ਵੱਜਦਾ ਰਿਹਾ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਸ ਵਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜਿਵੇਂ ਹੀ ਸਾਇਰਨ ਵੱਜਦਾ ਹੈ ਤਾਂ ਲੋਕ ਆਪੋ-ਆਪਣੇ ਘਰਾਂ ਅੰਦਰ ਵੜ ਜਾਣ ਅਤੇ ਸੜਕਾਂ ਅਤੇ ਪਾਰਕਾਂ 'ਚ ਨਾ ਰੁਕਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News