ਪੰਜਾਬ ਦੇ ਸਕੂਲਾਂ ''ਚ ਵੱਧਣਗੀਆਂ ਛੁੱਟੀਆਂ! ਸੂਬੇ ''ਚ ਰੈੱਡ ਅਲਰਟ ਵਿਚਾਲੇ ਅੱਜ ਆ ਸਕਦੈ ਨਵਾਂ ਹੁਕਮ
Tuesday, Jan 13, 2026 - 11:18 AM (IST)
ਚੰਡੀਗੜ੍ਹ : ਪੰਜਾਬ 'ਚ ਲੋਹੜੀ ਦੇ ਤਿਉਹਾਰ ਮੌਕੇ ਪੂਰੇ ਸੂਬੇ 'ਚ ਕੜਾਕੇ ਦੀ ਠੰਡ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹੇ 'ਚ ਸੂਬੇ ਦੇ ਸਕੂਲਾਂ 'ਚ ਛੁੱਟੀਆਂ ਹੋਰ ਵਧਾਈਆਂ ਜਾ ਸਕਦੀਆਂ ਹਨ। ਮੌਸਮ ਵਿਭਾਗ ਦੇ ਮੁਤਾਬਕ 17 ਅਤੇ 18 ਜਨਵਰੀ ਨੂੰ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੇ ਸਕੂਲਾਂ 'ਚ ਅੱਜ ਛੁੱਟੀਆਂ ਵਧਾਉਣ ਦੇ ਨਵੇਂ ਹੁਕਮ ਜਾਰੀ ਹੋ ਸਕਦੇ ਹਨ।
ਇਹ ਵੀ ਪੜ੍ਹੋ : ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲਿਆਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਸਕੂਲ 13 ਜਨਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ 14 ਜਨਵਰੀ ਨੂੰ ਸਕੂਲ ਖੁੱਲ੍ਹਣੇ ਹਨ ਪਰ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਕੂਲਾਂ 'ਚ ਛੁੱਟੀਆਂ ਵਧਾਉਣ ਦਾ ਫ਼ੈਸਲਾ ਅੱਜ ਆ ਸਕਦਾ ਹੈ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਪਹਿਲਾਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਨੂੰ ਮਿਲੀ ਵੱਡੀ ਸਹੂਲਤ, ਹੁਣ ਘਰ ਬੈਠੇ ਹੀ ਲੈ ਸਕਣਗੇ ਲਾਭ
ਇਸ ਲਈ ਹਰੇਕ ਜ਼ਰੂਰੀ ਫ਼ੈਸਲਾ ਮੌਸਮ ਨੂੰ ਦੇਖਦੇ ਹੋਏ ਹੀ ਲਿਆ ਜਾਵੇਗਾ। ਇਹ ਵੀ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਹੱਡ ਚੀਰਵੀਂ ਠੰਡ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਸਵੇਰ ਵੇਲੇ ਕੰਮਾਂ-ਕਾਰਾਂ 'ਤੇ ਜਾਣ ਵਾਲੇ ਲੋਕਾਂ ਲਈ ਬਹੁਤ ਮੁਸ਼ਕਲ ਹੋ ਰਹੀ ਹੈ। ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਅਤੇ ਠੰਡ ਆਪਣੇ ਪੂਰੇ ਜ਼ੋਰਾਂ 'ਤੇ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
