ਘਰ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਸੁਆਹ

Wednesday, Nov 08, 2017 - 04:07 PM (IST)

ਘਰ ਨੂੰ ਅੱਗ ਲੱਗਣ ਨਾਲ ਸਾਮਾਨ ਸੜ ਕੇ ਸੁਆਹ

ਬਟਾਲਾ(ਬੇਰੀ) - ਬੀਤੀ ਦੇਰ ਰਾਤ ਉਮਰਪੁਰਾ ਨਵੀਂ ਆਬਾਦੀ ਵਿਖੇ ਸਥਿਤ ਇਕ ਘਰ ਨੂੰ ਅਚਾਨਕ ਅੱਗ ਲੱਗਣ ਨਾਲ ਸਾਮਾਨ ਦੇ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਸੁਰਜੀਤ ਕੌਰ ਪਤਨੀ ਸੁੱਚਾ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਰਾਤ ਨੂੰ ਰੋਟੀ ਖਾ ਕੇ ਸੌਂ ਗਏ ਤੇ ਅੱਧੀ ਰਾਤ ਨੂੰ ਅਚਾਨਕ ਘਰ ਦੇ ਕਮਰੇ ਨੂੰ ਅੱਗ ਲੱਗ ਗਈ ਜਿਸ ਨੂੰ ਦੇਖ ਕੇ ਉਹ ਤੁਰੰਤ ਉੱਠ ਗਏ ਤੇ ਗੁਆਂਢੀਆਂ ਦੀ ਮਦਦ ਨਾਲ ਉਨ੍ਹਾਂ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਨਾਲ ਉਨ੍ਹਾਂ ਦੇ ਘਰ 'ਚ ਪਿਆ ਟੀ.ਵੀ., ਫਰਿੱਜ, ਕੱਪੜੇ ਤੇ ਬੈੱਡ ਸਮੇਤ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।


Related News