ਘਰ ਤੋਂ ਟਿਊਸ਼ਨ ਪੜ੍ਹਨ ਗਈ 16 ਸਾਲਾਂ ਕੁੜੀ ਸ਼ੱਕੀ ਹਾਲਾਤ ’ਚ ਲਾਪਤਾ
Monday, Apr 11, 2022 - 05:30 PM (IST)

ਸਾਹਨੇਵਾਲ (ਜਗਰੂਪ) : ਘਰ ਤੋਂ ਟਿਊਸ਼ਨ ਪੜ੍ਹਨ ਗਈ ਇਕ 16 ਸਾਲਾਂ ਨਾਬਾਲਗ ਕੁੜੀ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਥਾਣਾ ਸਾਹਨੇਵਾਲ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਬੀਤੀ 1 ਅਪ੍ਰੈਲ ਨੂੰ ਉਸਦੀ ਕੁੜੀ ਸਵੇਰੇ ਟਿਊਸ਼ਨ ਕਲਾਸ ਲਈ ਨਿਊ ਰਾਮ ਨਗਰ ਗਈ ਸੀ ਪਰ ਘਰ ਵਾਪਸ ਨਹੀਂ ਪਰਤੀ।
ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ
ਪਿਤਾ ਨੇ ਦੱਸਿਆ ਕਿ ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ। ਸ਼ਿਕਾਇਤਕਰਤਾ ਨੇ ਪੁਲਸ ਅੱਗੇ ਸ਼ੱਕ ਜਤਾਇਆ ਕਿ ਉਸਦੀ ਕੁੜੀ ਨੂੰ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਕਿਧਰੇ ਛੁਪਾ ਕੇ ਰੱਖਿਆ ਹੋਇਆ ਹੈ। ਥਾਣਾ ਪੁਲਸ ਨੇ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ