ਘਰ ’ਚ ਸੁੱਤੇ ਪਏ ਨੌਜਵਾਨ ਨੂੰ ਜ਼ਹਿਰੀਲੇ ਸੱਪ ਨੇ ਡੰਗਿਆ

Tuesday, Aug 02, 2022 - 01:30 PM (IST)

ਘਰ ’ਚ ਸੁੱਤੇ ਪਏ ਨੌਜਵਾਨ ਨੂੰ ਜ਼ਹਿਰੀਲੇ ਸੱਪ ਨੇ ਡੰਗਿਆ

ਬਟਾਲਾ (ਸਾਹਿਲ) - ਨਜ਼ਦੀਕੀ ਪਿੰਡ ਤਾਰਾ ਵਿਖੇ ਇਕ ਨੌਜਵਾਨ ਨੂੰ ਜ਼ਹਿਰੀਲੇ ਸੱਪ ਵਲੋਂ ਡੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਸੁਖਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਤਾਰਾ ਨੇ ਦੱਸਿਆ ਕਿ ਉਹ ਰਾਤ ਸਮੇਂ ਰੋਟੀ ਖਾਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੁੱਤਾ ਪਿਆ ਸੀ। ਸਵੇਰੇ ਤੜਕਸਾਰ 4 ਵਜੇ ਦੇ ਕਰੀਬ ਉਸ ਨੂੰ ਕਿਸੇ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਇਕ ਹੋਰ ਡਾਕਟਰ ਨੂੰ ਮਿਲੀ ਧਮਕੀ, ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਚਿਤਾਵਨੀ

ਸੱਪ ਦੇ ਡੰਗ ਮਾਰਨ ਤੋਂ ਬਾਅਦ ਉਸਦੀ ਸਿਹਤ ਖ਼ਰਾਬ ਹੋਣ ਲੱਗ ਪਈ। ਉਸ ਤੋਂ ਬਾਅਦ ਤੁਰੰਤ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।
 


author

rajwinder kaur

Content Editor

Related News