ਘਰ ’ਚ ਦਾਖ਼ਲ ਹੋ ਕੇ ਲੁੱਟ-ਖੋਹ ਕਰਨ ਵਾਲਾ ਗ੍ਰਿਫ਼ਤਾਰ
Thursday, Feb 19, 2026 - 02:16 PM (IST)
ਬਠਿੰਡਾ (ਸੁਖਵਿੰਦਰ) : ਰੇਲਵੇ ਕਾਲੋਨੀ ’ਚ ਦਾਖ਼ਲ ਹੋ ਕਿ ਇਕ ਔਰਤ ਦੇ ਗਲੇ ’ਚੋਂ ਸੋਨੇ ਦੀ ਚੇਨ ਖੋਹ ਕੇ ਲਿਜਾਣ ਵਾਲੇ ਤਿੰਨ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵੱਲੋਂ ਮਾਮਲਾ ਦਰਜ ਕਰ ਕੇ ਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਧੂ ਸ਼ਰਮਾ ਵਾਸੀ ਰੇਲਵੇ ਕਾਲੋਨੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 17 ਫਰਵਰੀ ਨੂੰ ਮੁਲਜ਼ਮ ਬਲਕਾਰ ਸਿੰਘ, ਪੰਕੂ ਅਤੇ ਇਕ ਅਣਪਛਾਤੇ ਵਿਅਕਤੀ ਨੇ ਉਸ ਦੇ ਘਰ ਵਿਚ ਦਾਖ਼ਲ ਹੋ ਕਿ ਉਸਦੇ ਗਲੇ ਵਿਚ ਪਾਈ ਸੋਨੇ ਦੇ ਚੇਨ ਝਪਟ ਲਈ।
ਇਸ ਤੋਂ ਇਲਾਵਾ ਮੁਲਜ਼ਮਾਂ ਨੇ ਉਸ ਦੇ ਥੱਪੜ ਮਾਰਿਆ। ਪੁਲਸ ਵੱਲੋਂ ਪੜਤਾਲ ਤੋਂ ਬਾਅਦ ਮੁਲਜ਼ਮ ਬਲਕਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
Related News
ਗੋਨਿਆਣਾ ਮੰਡੀ 'ਚ ਨਜਾਇਜ਼ ਕਬਜ਼ਿਆਂ ਤੇ ਸਰਕਾਰੀ ਜਾਇਦਾਦ ਦੀ ਲੁੱਟ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਲਾਏ ਸਵਾਲੀਆ ਨਿ
