ਪਿਆਕੜਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵਲੋਂ ਸ਼ਰਾਬ ਦੀ ਹੋਮ ਡਿਲੀਵਰੀ ਲਈ ਨੋਟੀਫਿਕੇਸ਼ਨ ਜਾਰੀ
Wednesday, May 06, 2020 - 01:11 PM (IST)
ਜਲੰਧਰ : ਕੋਰੋਨਾ ਵਾਇਰਸ ਦੇ ਚਲਦੇ ਪੰਜਾਬ ਸਰਕਾਰ ਵਲੋਂ ਸ਼ਰਾਬ ਦੀ ਹੋਮ ਡਿਲੀਵਰੀ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਸ਼ਰਾਬ ਦੀ ਹੋਮ ਡਿਲੀਵਰੀ ਸਵੇਰੇ 9 ਵਜੇ ਤੋਂ 1 ਵਜੇ ਤੱਕ 7 ਮਈ ਯਾਨਿ ਕੱਲ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਐਕਸਾਈਜ਼ ਐਂਡ ਟੈਕਸਸੇਸ਼ਨ ਵਿਭਾਗ ਵਲੋਂ ਇਸ ਸਬੰਧ 'ਚ ਨਿਰਦੇਸ਼ ਜਾਰੀ ਕਰਦੇ ਹੋਏ ਕੋਰੋਨਾ ਵਾਇਰਸ ਦੇ ਖਿਲਾਫ ਵਰਤੀ ਜਾਣ ਵਾਲੀਆਂ ਹਿਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ। ਇਸ ਦੇ ਨਾਲ-ਨਾਲ ਇਹ ਵੀ ਜਾਰੀ ਹੋਇਆ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਖੇਤਰਾਂ 'ਚ ਇਹ ਫੈਸਲਾ ਨਹੀਂ ਮੰਨਿਆ ਜਾਵੇਗਾ।
ਦੁਕਾਨਾਂ ਲਈ ਜਾਰੀ ਹੋਈਆਂ ਇਹ ਗਾਈਡਲਾਈਨਜ਼
1. ਸੋਸ਼ਲ ਡਿਸਟੈਂਸਿੰਗ ਦੀ ਪਾਲਨਾ ਕਰਨਾ ਜ਼ਰੂਰੀ ਹੈ।
2. ਇਕ ਦੁਕਾਨ ਦੇ ਬਾਹਰ 5 ਤੋਂ ਜ਼ਿਆਦਾ ਗਾਹਕ ਨਹੀਂ ਹੋਣਗੇ।
3. ਦੁਕਾਨ 'ਚ ਸੈਨੀਟੇਸ਼ਨ ਦੀ ਵਿਵਸਥਾ ਜ਼ਰੂਰ ਹੋਵੇ।
4. ਰਿਟੇਲ ਦੀਆਂ ਦੁਕਾਨਾਂ ਸਿਰਫ ਕਰਫਿਊ ਢਿੱਲ ਤੱਕ ਖੁਲ੍ਹੀਆਂ ਰਹਿਣਗੀਆਂ।