ਮੋਗਾ: ਨਸ਼ੇੜੀ ਪੁੱਤ ਨੇ ਮਾਂ-ਬਾਪ ਦੀ ਕੁੱਟਮਾਰ ਕਰਨ ਤੋਂ ਬਾਅਦ ਘਰ ਨੂੰ ਲਾਈ ਅੱਗ

Thursday, Mar 05, 2020 - 07:15 PM (IST)

ਮੋਗਾ: ਨਸ਼ੇੜੀ ਪੁੱਤ ਨੇ ਮਾਂ-ਬਾਪ ਦੀ ਕੁੱਟਮਾਰ ਕਰਨ ਤੋਂ ਬਾਅਦ ਘਰ ਨੂੰ ਲਾਈ ਅੱਗ

ਮੋਗਾ (ਗੋਪੀ)— ਮੋਗਾ ਜ਼ਿਲੇ ਦੇ ਪਿੰਡ ਚੰਦ ਪੁਰਾਣਾ ਵਿਖੇ ਇਕ ਨਸ਼ੇੜੀ ਨੌਜਵਾਨ ਵੱਲੋਂ ਆਪਣੇ ਮਾਂ-ਬਾਪ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਹੀ ਬਸ ਨਹੀਂ ਹੋਈ ਸਗੋਂ ਨਸ਼ੇੜੀ ਨੇ ਕੁੱਟਮਾਰ ਕਰਨ ਤੋਂ ਬਾਅਦ ਘਰ ਨੂੰ ਅੱਗ ਵੀ ਲਗਾ ਦਿੱਤੀ, ਜਿਸ ਕਾਰਨ ਗਰੀਬ ਪਰਿਵਾਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਲੜਕੇ ਜਸਪਾਲ ਸਿੰਘ ਦੇ ਮਾਂ-ਬਾਪ ਨੇ ਦੱਸਿਆ ਕਿ ਜਸਪਾਲ ਸਿੰਘ ਨਸ਼ੇ ਲਈ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ ਅਤੇ ਜਦੋਂ ਕਦੇ ਅਸੀਂ ਪੈਸੇ ਨਹੀਂ ਦਿੰਦੇ ਤਾਂ ਸਾਡੇ ਨਾਲ ਗਾਲੀ-ਗਲੋਚ ਕਰਨ ਦੇ ਨਾਲ-ਨਾਲ ਕੁੱਟਮਾਰ ਕਰਦਾ ਹੈ। 

PunjabKesari

ਉਨ੍ਹਾਂ ਦੱਸਿਆ ਕਿ ਬੁੱਧਵਾਰ ਨਸ਼ੇ ਲਈ ਪੈਸੇ ਨਾ ਦੇਣ ਕਰਕੇ ਉਸ ਨੇ ਸਾਡੇ ਨਾਲ ਕੁੱਟਮਾਰ ਕਰਕੇ ਘਰ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿਤੀ, ਜਿਸ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕੀ ਜਸਪਾਲ ਸਿੰਘ 'ਤੇ ਕਾਰਵਾਈ ਕੀਤੀ ਜਾਵੇ ਅਤੇ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕੀ ਉਹ ਥਾਣਾ ਬਾਘਾ ਪੁਰਾਣਾ ਵਿਖੇ ਦਰਖਾਸਤ ਦੇ ਆਏ ਹਨ।

ਇਹ ਵੀ ਪੜ੍ਹੋ:  ਪ੍ਰਤਾਪ ਸਿੰਘ ਬਾਜਵਾ ਨੇ ਕਾਨੂੰਨ ਮੰਤਰੀ ਰਾਹੀਂ ਕੈਪਟਨ 'ਤੇ ਸੁੱਟਿਆ ਨਵਾਂ ਲੈਟਰ ਬੰਬ


author

shivani attri

Content Editor

Related News