ਪੁਲਸ ਚੌਕੀ ‘ਤੇ ਸ਼ਹੀਦ ਹੋਏ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ

Monday, Feb 23, 2026 - 04:45 PM (IST)

ਪੁਲਸ ਚੌਕੀ ‘ਤੇ ਸ਼ਹੀਦ ਹੋਏ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੀ ਆਦੀਆ ਪੁਲਸ ਪੋਸਟ ‘ਤੇ ਸ਼ਹੀਦ ਹੋਏ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਉਨ੍ਹਾਂ ਦੇ ਪਿੰਡ ਕਲਾਸਪੁਰ ਵਿੱਚ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸ਼ਹੀਦ ਅਸ਼ੋਕ ਕੁਮਾਰ ਨੂੰ ਉਨ੍ਹਾਂ ਦੇ ਪੁੱਤਰ ਵੱਲੋਂ ਮੁੱਖਾਗਨੀ ਦਿੱਤੀ ਗਈ। ਸਮਾਗਮ ਦੌਰਾਨ ਸੀਨੀਅਰ ਪੁਲਸ ਅਧਿਕਾਰੀ ਮੌਜੂਦ ਰਹੇ ਅਤੇ ਪੁਲਸ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਗਾਰਡ ਆਫ ਆਨਰ ਦੇ ਕੇ ਸਲਾਮੀ ਦਿੱਤੀ ਗਈ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

ਅਸ਼ੋਕ ਕੁਮਾਰ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਇੱਕ ਧੀ ਹਨ। ਉਨ੍ਹਾਂ ਦੀ ਧੀ ਹਾਲ ਹੀ ਵਿੱਚ ਪੰਜਾਬ ਪੁਲਸ 'ਚ ਭਰਤੀ ਹੋਈ ਸੀ ਅਤੇ ਦੋ ਦਿਨ ਬਾਅਦ ਉਸ ਦੀ ਪਾਸਿੰਗ ਆਊਟ ਪਰੇਡ ਹੋਣੀ ਸੀ। ਮਾਤਾ-ਪਿਤਾ ਨੇ ਵੀ ਇਹ ਪਰੇਡ ਦੇਖਣ ਜਾਣਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਦੁਖਦਾਈ ਘਟਨਾ ਵਾਪਰ ਗਈ। ਸ਼ਹੀਦ ਦੀ ਧੀ ਮਮਤਾ ਨੇ ਕਿਹਾ ਕਿ ਉਸ ਨੂੰ ਆਪਣੇ ਪਿਤਾ ਦੀ ਸ਼ਹਾਦਤ ‘ਤੇ ਮਾਣ ਹੈ। ਉਸ ਨੇ ਕਿਹਾ ਕਿ ਉਹ ਵੀ ਆਪਣੇ ਪਿਤਾ ਦੀ ਤਰ੍ਹਾਂ  ਹਿੰਮਤ ਨਾਲ ਦੇਸ਼ ਦੀ ਸੇਵਾ ਕਰੇਗੀ।

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

PunjabKesari

ਇਸ ਮੌਕੇ ‘ਤੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਕੱਲੇ ਨਹੀਂ ਹਨ, ਸਗੋਂ ਪੁਲਸ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜੋ ਸਨਮਾਨ ਅਤੇ ਹੱਕ ਮਿਲਣਾ ਚਾਹੀਦਾ ਹੈ, ਉਹ ਸਰਕਾਰ ਅਤੇ ਪੁਲਸ ਵੱਲੋਂ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਚੀਜ਼ ਲਈ ਮੰਗ ਕਰਨ ਦੀ ਲੋੜ ਨਹੀਂ ਪਵੇਗੀ। ਅਸ਼ੋਕ ਕੁਮਾਰ ਦੀ ਸ਼ਹਾਦਤ ‘ਤੇ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਇਲਾਕੇ ਅਤੇ ਦੇਸ਼ ਨੂੰ ਮਾਣ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News