ਹੋਮ ਗਾਰਡਜ਼, ਸਿਵਲ ਡਿਫੈਂਸ ਤੇ ਵਾਲੰਟੀਅਰ ਕੋਰੋਨਾ ਯੋਧਿਆਂ ਦੇ ਤੌਰ 'ਤੇ ਸਨਮਾਨਿਤ

Friday, May 15, 2020 - 01:27 PM (IST)

ਚੰਡੀਗੜ੍ਹ (ਰਮਨਜੀਤ) : ਕੋਵਿਡ -19 ਮਹਾਮਾਰੀ ਵਿਰੁੱਧ ਲੜਾਈ 'ਚ ਪੰਜਾਬ ਹੋਮ ਗਾਰਡਜ਼ (ਪੀ. ਐੱਚ. ਜੀ.) ਅਤੇ ਸਿਵਲ ਡਿਫੈਂਸ ਕਰਮਚਾਰੀਆਂ ਵਲੋਂ ਕੋਰੋਨਾ ਯੋਧਿਆਂ ਦੇ ਤੌਰ 'ਤੇ ਦਿੱਤੀਆਂ ਵਿਲੱਖਣ ਸੇਵਾਵਾਂ ਦੀ ਸ਼ਲਾਘਾ ਕਰਦਿਆ ਪੀ. ਐੱਚ. ਜੀ. ਅਤੇ ਸਿਵਲ ਡਿਫੈਂਸ (ਸੀ. ਡੀ.) ਵਿਭਾਗ ਨੇ 31 ਪੀ. ਐੱਚ. ਜੀ., 23 ਵਾਲੰਟੀਅਰਾਂ ਅਤੇ 25 ਸੀ. ਡੀ. ਨੂੰ ਨਵੇਂ ਸਥਾਪਤ ਕੀਤੇ ਡੀ. ਜੀ. ਹੋਮ ਗਾਰਡਜ਼ ਕੋਮੈਂਡੇਸ਼ਨ (ਤਾਰੀਫ) ਡਿਸਕ ਅਤੇ ਡਾਇਰੈਕਟਰ ਸਿਵਲ ਡਿਫੈਂਸ ਕੋਮੈਂਡੇਸ਼ਨ ਰੋਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ. ਐੱਚ. ਜੀ. ਅਤੇ ਸੀ. ਡੀ. ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 31 ਪੀ. ਐੱਚ. ਜੀਜ਼ 'ਚ 3 ਜ਼ਿਲ੍ਹਾ ਕਮਾਂਡਰਾਂ ਸੋਹਣ ਸਿੰਘ, ਕਮਲਪ੍ਰੀਤ ਸਿੰਘ, ਰਾਜ ਸਿੰਘ ਧਾਲੀਵਾਲ ਅਤੇ 5 ਗੈਰ-ਗਜ਼ਟਿਡ ਅਧਿਕਾਰੀਆਂ ਕੰਪਨੀ ਕਮਾਂਡਰਾਂ ਸੁਖਬੀਰ ਸਿੰਘ ਅਤੇ ਪ੍ਰਕਾਸ਼ ਸਿੰਘ, ਪਲਟੂਨ ਕਮਾਂਡਰ ਗੁਰਸੇਵਕ ਸਿੰਘ, ਜਸਵਿੰਦਰ ਸਿੰਘ ਅਤੇ ਨਿਰਮਲ ਸਿੰਘ ਨੂੰ ਕੋਵਿਡ-19 ਵਿਰੁੱਧ ਲੜਾਈ 'ਚ ਮਿਸਾਲੀ ਭੂਮਿਕਾ ਨਿਭਾਉਣ ਲਈ ਡੀ. ਜੀ. ਹੋਮ ਗਾਰਡਜ਼ ਤਾਰੀਫ਼ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :ਕੋਵਿਡ-19 ਸਬੰਧੀ ਕੈਪਟਨ ਕੱਲ੍ਹ ਫੇਸਬੁੱਕ 'ਤੇ ਲਾਈਵ ਹੋ ਕੇ ਸਿੱਧਾ ਜਨਤਾ ਦੇ ਸਵਾਲਾਂ ਦੇ ਦੇਣਗੇ ਜਵਾਬ   

ਇਸੇ ਤਰ੍ਹਾਂ 23 ਵਾਲੰਟੀਅਰਾਂ ਅਜੀਤ ਸਿੰਘ, ਕ੍ਰਿਸ਼ਨ ਕੁਮਾਰ, ਚਰਨਜੀਤ ਸਿੰਘ, ਸੁਰਜੀਤ ਸਿੰਘ, ਨਛੱਤਰ ਸਿੰਘ, ਖੁਸ਼ਪ੍ਰੀਤ ਸਿੰਘ, ਪ੍ਰਦੀਪ ਕੁਮਾਰ ਗੌਤਮ, ਸ਼ਾਮ ਸੁੰਦਰ, ਜਸਵੰਤ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਰੇਸ਼ਮ ਲਾਲ, ਰਣਜੀਤ ਸਿੰਘ, ਜੌਹਨ ਮਸੀਹ, ਰਛਪਾਲ ਸਿੰਘ, ਮਨਜਿੰਦਰ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਅਸ਼ਵਨੀ ਕੁਮਾਰ ਅਤੇ ਸੁਰਿੰਦਰ ਕੁਮਾਰ ਨੂੰ ਵੀ ਕਮਾਲ ਦੀਆਂ ਸੇਵਾਵਾਂ ਨਿਭਾਉਣ ਬਦਲੇ ਡੀ. ਜੀ. ਹੋਮ ਗਾਰਡਜ਼ ਤਾਰੀਫ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿਵਲ ਡਿਫੈਂਸ 'ਚ ਕੁਲਦੀਪ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ, ਰਾਜ ਕੁਮਾਰ ਕਸ਼ਯਪ, ਮਹਿੰਦਰ ਪਾਲ ਸੈਣੀ, ਭੁਪਿੰਦਰ ਸਿੰਘ, ਚਰਨਜੀਤ ਸਿੰਘ, ਪਰਮਜੀਤ ਕਪੂਰ, ਬੁੱਧ ਸਿੰਘ ਠਾਕੁਰ, ਸੁਧੀਰ ਸੂਦ, ਦਰਸ਼ਨ ਸਿੰਘ ਰਹਿਲ, ਸੁਦਰਸ਼ਨ ਕੁਮਾਰ ਖੰਨਾ, ਸੁਰਜੀਤ ਸਿੰਘ, ਪ੍ਰਿਤਪਾਲ ਸਿੰਘ ਨਾਟੀ, ਮਨਜੀਤ ਸਿੰਘ, ਹਰਜਿੰਦਰ ਸਿੰਘ, ਅਭਿਸ਼ੇਕ ਜੋਸ਼, ਪਰਮੋਧ ਸ਼ਰਮਾ, ਰਾਕੇਸ਼ ਕੁਮਾਰ, ਰਮੇਸ਼ ਕੁਮਾਰ, ਜਸਮਿੰਦਰਜੀਤ ਸਿੰਘ, ਇੰਦਰਜੀਤ ਖੁਰਾਣਾ ਅਤੇ ਰਾਜੇਸ਼ ਭਨੋਟ ਨੂੰ ਰਾਜ 'ਚ ਕੋਵਿਡ ਮਹਾਮਾਰੀ ਵਿਰੁੱਧ ਲੜਾਈ 'ਚ ਮਿਸਾਲੀ ਪ੍ਰਦਰਸ਼ਨ ਕਰਨ ਲਈ ਡਾਇਰੈਕਟਰ, ਸਿਵਲ ਡਿਫੈਂਸ ਪ੍ਰਸ਼ੰਸਾ ਰੋਲ ਨਾਲ ਨਿਵਾਜਿਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖਬਰ, ਕੇਂਦਰ ਦੀ ਕੋਰੋਨਾ ਮਰੀਜ਼ਾਂ 'ਤੇ ਬਣਾਈ ਡਿਸਚਾਰਜ ਪਾਲਿਸੀ ਪੰਜਾਬ 'ਚ ਲਾਗੂ 


Anuradha

Content Editor

Related News