ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸੁਨੀਲ ਜਾਖੜ ਦੇ ਘਰ, ਕਰਨਗੇ ਡਿਨਰ

Saturday, Jun 04, 2022 - 10:18 PM (IST)

ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸੁਨੀਲ ਜਾਖੜ ਦੇ ਘਰ, ਕਰਨਗੇ ਡਿਨਰ

ਚੰਡੀਗੜ੍ਹ (ਬਿਊਰੋ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਆਗੂ ਸੁਨੀਲ ਜਾਖੜ ਦੇ ਘਰ ਪਹੁੰਚ ਗਏ ਹਨ। ਇਸ ਦੌਰਾਨ ਅਮਿਤ ਸ਼ਾਹ ਸੁਨੀਲ ਜਾਖੜ ਦੇ ਘਰ ਡਿਨਰ ਕਰਨਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਅਨੁਰਾਗ ਠਾਕੁਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗੁਰਪ੍ਰੀਤ ਕਾਂਗੜ, ਸੁੰਦਰ ਸ਼ਾਮ ਅਰੋੜਾ, ਰਾਜ ਕੁਮਾਰ ਵੇਰਕਾ ਤੇ ਹੋਰ ਵੀ ਕਈ ਆਗੂ ਹਾਜ਼ਰ ਹਨ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਈ ਹੋਰ ਵੱਡੇ ਆਗੂ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਬਲਬੀਰ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਵੀ ਭਾਜਪਾ ’ਚ ਸ਼ਾਮਲ ਹੋਏ।

 ਇਹ ਵੀ ਪੜ੍ਹੋ : ਘਰੇਲੂ ਕਲੇਸ਼ ਤੋਂ ਤੰਗ ਨੌਜਵਾਨ ਨੇ ਥਾਣੇ ਅੱਗੇ ਖ਼ੁਦ ਨੂੰ ਲਾਈ ਅੱਗ, ਮੌਤ

PunjabKesari

ਇਸ ਤੋਂ ਇਲਾਵਾ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਸੁੰਦਰ ਸ਼ਾਮ ਅਰੋੜਾ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਇਹ ਸਾਰੇ ਲੋਕ ਭਾਜਪਾ 'ਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸੁਨੀਲ ਜਾਖੜ ਵੀ ਬੀਤੇ ਦਿਨੀਂ ਕਾਂਗਰਸ ਨੂੰ ਛੱਡ ਕੇ ਭਾਜਪਾ 'ਚ ਚਲੇ ਗਏ ਸਨ। ਇਸ ਤੋਂ ਬਾਅਦ ਹੁਣ ਇਨ੍ਹਾਂ ਸਾਬਕਾ ਮੰਤਰੀਆਂ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ ਹੈ, ਜਿਸ ਨੇ ਪੰਜਾਬ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਅਕਾਲੀ ਦਲ ਨੇ ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ


author

Manoj

Content Editor

Related News