ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

Thursday, Feb 17, 2022 - 12:12 AM (IST)

ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

ਜਲੰਧਰ-ਸੂਬੇ 'ਚ ਜਿਥੇ ਇਕ ਪਾਸੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ, ਉਥੇ ਇਸ ਦੌਰਾਨ ਸੂਬੇ 'ਚ ਚੋਣ ਪ੍ਰਚਾਰ ਲਈ ਭਾਜਪਾ ਦੇ ਕਈ ਦਿੱਗਜ ਨੇਤਾ ਪੰਜਾਬ ਪਹੁੰਚੇ ਹੋਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਫੇਸਬੁੱਕ 'ਤੇ ਪੋਸਟ ਪਾਈ, ਜਿਸ 'ਚ ਉਨ੍ਹਾਂ ਨੇ ਕਿਹਾ ਕਿ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁੱਤ ਅਤੇ ਪ੍ਰੇਰਨਾਦਾਇਕ ਹੈ। 

PunjabKesari

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਫ਼ਿਰੋਜ਼ਪੁਰ 'ਚ ਰੈਲੀ ਰੱਖੀ ਗਈ ਸੀ ਜਿਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕੀਤਾ। ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਅਮਿਤ ਸ਼ਾਹ ਡਾਰ ਰਾਧਾ ਸੁਆਮੀ ਬਿਆਸੀ ਪੁੱਜੇ। ਉਨ੍ਹਾਂ ਨੇ ਉਥੇ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ 'ਤੇ ਅਮਿਤ ਸ਼ਾਹ ਨੇ ਡੇਰੇ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ :ਪਾਕਿ 'ਚ ਘੱਟ-ਗਿਣਤੀ ਦੀ ਸੁਰੱਖਿਆ 'ਚ ਖਾਮੀਆਂ ਨੂੰ ਲੈ ਕੇ ਇੰਡੀਅਨ ਵਰਲਡ ਫੋਰਮ ਨੇ ਗੁਟੇਰੇਸ ਨੂੰ ਲਿੱਖੀ ਚਿੱਠੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News