ਲੁਧਿਆਣਾ ਧਮਾਕੇ ਵਾਲੇ ਸਥਾਨ ਦਾ ਜਾਇਜ਼ਾ ਲੈਣ ਪੁੱਜੇ ਗ੍ਰਹਿ ਮੰਤਰੀ ਰੰਧਾਵਾ ਦਾ ਵੱਡਾ ਬਿਆਨ

Thursday, Dec 23, 2021 - 05:56 PM (IST)

ਲੁਧਿਆਣਾ ਧਮਾਕੇ ਵਾਲੇ ਸਥਾਨ ਦਾ ਜਾਇਜ਼ਾ ਲੈਣ ਪੁੱਜੇ ਗ੍ਰਹਿ ਮੰਤਰੀ ਰੰਧਾਵਾ ਦਾ ਵੱਡਾ ਬਿਆਨ

ਲੁਧਿਆਣਾ (ਬਿਊਰੋ)-ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ 'ਚ ਹੋਏ ਵੱਡੇ ਧਮਾਕੇ ਤੋਂ ਬਾਅਦ ਕੀਤੇ ਦੌਰੇ ਮੌਕੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਪਿੱਛੇ ਬਾਹਰਲੀਆਂ ਫੋਰਸਿਜ਼ ਦਾ ਹੱਥ ਹੋ ਸਕਦਾ ਹੈ ਕਿਉਂਕਿ ਉਹ ਨਹੀਂ ਚਾਹੁੰਦੀਆਂ ਕਿ ਪੰਜਾਬ ਸਥਿਰ ਰਹੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ’ਚ ਸ਼ਾਂਤੀ ਹੈ ਤਾਂ ਪੂਰੇ ਦੇਸ਼ ’ਚ ਸ਼ਾਂਤੀ ਹੈ ਤੇ ਇਸ ਲਈ ਉਨ੍ਹਾਂ ਵੱਲੋਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਸਰਹੱਦ ’ਤੇ ਪਹਿਲਾਂ ਹੀ ਹਾਈ ਅਲਰਟ ਹੈ।

ਇਹ ਵੀ ਪੜ੍ਹੋ : ਮਜੀਠੀਆ ਖ਼ਿਲਾਫ FIR ਕਾਂਗਰਸ ਸਰਕਾਰ ਵੱਲੋਂ ਦੇਰੀ ਨਾਲ ਲਿਆ ਗਿਆ ਫ਼ੈਸਲਾ : ਕੁੰਵਰ ਵਿਜੇ ਪ੍ਰਤਾਪ

ਉਨ੍ਹਾਂ ਕਿਹਾ ਕਿ ਅਦਾਲਤਾਂ, ਡੀ. ਸੀ. ਦਫ਼ਤਰਾਂ ਤੇ ਜਨਤਕ ਥਾਵਾਂ ’ਤੇ ਸੁਰੱਖਿਆ ਹੋਰ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਧਰਨਿਆਂ ਕਾਰਨ ਵੀ ਪੁਲਸ ਦਾ ਧਿਆਨ ਉਸ ਪਾਸੇ ਜ਼ਿਆਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਤੀ ਲਈ ਧਰਨਾਕਾਰੀਆਂ ਨੂੰ ਵੀ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ ਤਾਂ ਕਿ ਪੰਜਾਬ ਪੁਲਸ ਸੁਰੱਖਿਆ ਵੱਲ ਧਿਆਨ ਦੇ ਸਕੇ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News