ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦੀ ਗ੍ਰਿਫ਼ਤਾਰੀ ’ਤੇ ਗ੍ਰਹਿ ਮੰਤਰੀ ਵਿਜ ਨੇ STF ਨੂੰ ਦਿੱਤੀ ਵਧਾਈ

Sunday, Jul 31, 2022 - 10:53 PM (IST)

ਵਿਧਾਇਕਾਂ ਨੂੰ ਧਮਕੀ ਦੇਣ ਵਾਲਿਆਂ ਦੀ ਗ੍ਰਿਫ਼ਤਾਰੀ ’ਤੇ ਗ੍ਰਹਿ ਮੰਤਰੀ ਵਿਜ ਨੇ STF ਨੂੰ ਦਿੱਤੀ ਵਧਾਈ

ਚੰਡੀਗੜ੍ਹ (ਚੰਦਰਸ਼ੇਖਰ ਧਰਨੀ) : ਹਰਿਆਣਾ ਦੇ 4 ਵਿਧਾਇਕਾਂ ਨੂੰ ਫਿਰੌਤੀ ਲਈ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ’ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਪੈਸ਼ਲ ਟਾਸਕ ਫੋਰਸ ਨੂੰ ਵਧਾਈ ਦਿੱਤੀ ਹੈ। ਟੀਮ ਨੂੰ ਵਧਾਈ ਦਿੰਦਿਆਂ ਵਿਜ ਨੇ ਕਿਹਾ ਕਿ ਹਰਿਆਣਾ ਪੁਲਸ ਦੀ ਐੱਸ.ਟੀ.ਐੱਫ. ਟੀਮ ਨੇ ਦੋ ਮੁਲਜ਼ਮਾਂ ਨੂੰ ਮੁੰਬਈ ਤੋਂ ਅਤੇ ਚਾਰ ਨੂੰ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

PunjabKesari


author

Manoj

Content Editor

Related News