ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ, ਗੋਲਡੀ ਬਰਾੜ ਟਾਪ ’ਤੇ

04/03/2023 11:24:36 AM

ਜਲੰਧਰ (ਇੰਟ.)- ਗ੍ਰਹਿ ਮੰਤਰਾਲਾ (ਐੱਮ. ਐੱਚ. ਏ.) ਨੇ ਖ਼ਤਰਨਾਕ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਹੈ, ਜੋ ਵਿਦੇਸ਼ਾਂ ’ਚ ਰਹਿ ਰਹੇ ਹਨ। ਮੀਡੀਆ ਦੀ ਇਕ ਰਿਪੋਰਟ ’ਚ ਮੰਤਰਾਲਾ ਦੇ ਦਸਤਾਵੇਜਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੂਚੀ ’ਚ 28 ਵਾਂਟੇਡ ਗੈਂਗਸਟਰ ਹਨ, ਜਿਨ੍ਹਾਂ ’ਤੇ ਕਤਲ, ਜਬਰਨ ਵਸੂਲੀ ਦੇ ਮਾਮਲੇ ਦਰਜ ਹਨ। ਗ੍ਰਹਿ ਮੰਤਰਾਲਾ ਦੀ ਸੂਚੀ ਅਨੁਸਾਰ ਗੈਂਗਸਟਰਾਂ ’ਚ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਟਾਪ ’ਤੇ ਹੈ। ਬਰਾੜ ਦਾ ਸੰਯੁਕਤ ਰਾਜ ਅਮਰੀਕਾ ’ਚ ਹੋਣ ਦਾ ਸ਼ੱਕ ਹੈ।

ਇਹ ਵੀ ਪੜ੍ਹੋ: 11 ਦਿਨਾਂ 'ਚ ਦੂਜੀ ਵਾਰ ਅਧਿਆਪਕਾਂ ਨਾਲ ਵਾਪਰਿਆ ਹਾਦਸਾ, ਤਰਨਤਾਰਨ ਜਾ ਰਹੀ ਗੱਡੀ ਹੋਈ ਹਾਦਸਾਗ੍ਰਸਤ

ਉਸ ਨੇ ਪੰਜਾਬ ਦੀ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਦੇ ਨਾਲ ਪਿਛਲੇ ਸਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਪਲਾਨ ਤਿਆਰ ਕੀਤਾ ਸੀ। ਉਸ ਦੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਸੰਚਾਲਕ ਲਖਬੀਰ ਸਿੰਘ ਉਰਫ ਲੰਡਾ ਦੇ ਨਾਲ ਸਿੱਧੇ ਸਬੰਧ ਪਾਏ ਗਏ ਹਨ, ਜੋ ਮੋਹਾਲੀ ਅਤੇ ਤਰਨਤਾਰਨ ’ਚ ਆਰ. ਪੀ. ਜੀ. ਹਮਲਿਆਂ ਦਾ ਮੁਲਜ਼ਮ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦੀ ਮੌਤ

ਟਾਰਗੈੱਟ ਕਿਲਿੰਗ ਦਾ ਮੁਲਜ਼ਮ ਅਮਰੀਕਾ ’ਚ ਸੂਚੀ ’ਚ ਸ਼ਾਮਲ ਇਕ ਹੋਰ ਗੈਂਗਸਟਰ ਅਨਮੋਲ ਬਿਸ਼ਨੋਈ ਉਰਫ ਸੂਰਜ ਹੈ, ਜਿਸ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਵੀ ਚਾਰਜਸ਼ੀਟ ਕੀਤਾ ਹੈ। ਕਿਹਾ ਜਾਂਦਾ ਹੈ ਕਿ ਉਹ ਅਮਰੀਕਾ ’ਚ ਲੁਕਿਆ ਹੋਇਆ ਹੈ। ਉਸ ’ਤੇ ਭਾਰਤ ’ਚ ਅੱਤਵਾਦ ਫੈਲਾਉਣ ਅਤੇ ਪ੍ਰਸਿੱਧ ਸਮਾਜਿਕ ਅਤੇ ਧਾਰਮਿਕ ਨੇਤਾਵਾਂ, ਫਿਲਮੀ ਸਿਤਾਰਿਆਂ, ਗਾਇਕਾਂ ਅਤੇ ਵਪਾਰੀਆਂ ਦੀ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਲਈ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਗਿਆ ਹੈ। ਐੱਨ. ਆਈ. ਏ. ਮੁਤਾਬਕ ਪਾਕਿਸਤਾਨ ਨਾਲ ਸਬੰਧਾਂ ਤੋਂ ਇਲਾਵਾ ਉਸ ’ਤੇ ਕੈਨੇਡਾ, ਨੇਪਾਲ ਅਤੇ ਹੋਰ ਦੇਸ਼ਾਂ ’ਚ ਸਥਿਤ ਖਾਲਿਸਤਾਨ ਸਮਰਥਕ ਤੱਤਾਂ ਦੇ ਸੰਪਰਕ ’ਚ ਹੋਣ ਦਾ ਵੀ ਦੋਸ਼ ਹੈ।

ਇਹ ਵੀ ਪੜ੍ਹੋ: ਪਾਕਿ ਦੇ ਪੇਸ਼ਾਵਰ ਸ਼ਹਿਰ 'ਚ ਸਿੱਖ ਵਪਾਰੀ ਨੂੰ ਗੋਲੀਆਂ ਨਾਲ ਭੁੰਨਿਆ

ਮੂਸੇਵਾਲਾ ਦੇ ਕਤਲ ਦੇ ਹੋਰ ਮੁਲਜ਼ਮ

ਹੋਰ ਖ਼ਤਰਨਾਕ ਗੈਂਗਸਟਰਾਂ ’ਚ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਸਚਿਨ ਥਾਪਨ, ਗੁਰਜੰਟ ਸਿੰਘ ਉਰਫ ਜੰਟਾ, ਰੋਮੀ ਹਾਂਗਕਾਂਗ ਅਤੇ ਹੋਰ ਸ਼ਾਮਲ ਹਨ। ਸੂਚੀ ’ਚ ਸ਼ਾਮਲ ਗੈਂਗਸਟਰਾਂ ’ਚ ਗੌਰਵ ਪਟਿਆਲ ਉਰਫ ਲੱਕੀ ਪਟਿਆਲ ਵੀ ਸ਼ਾਮਲ ਹੈ, ਜਿਸ ਦੇ ਟਿਕਾਣਿਆਂ ’ਤੇ ਪਿਛਲੇ ਸਾਲ ਐੱਨ. ਆਈ. ਏ. ਨੇ ਹਥਿਆਰਾਂ ਦੀ ਸਮੱਗਲਿੰਗ ਅਤੇ ਨਾਰਕੋ ਅੱਤਵਾਦ, ਟਾਰਗੈੱਟ ਕਿਲਿੰਗ, ਜਬਰਨ ਵਸੂਲੀ, ਅਗਵਾਹ ਅਤੇ ਹੋਰ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਲਈ ਛਾਪਾ ਮਾਰਿਆ ਸੀ।

ਵੱਡੀ ਖ਼ਬਰ: ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਿਹਾ ਭਾਰਤੀ ਪਰਿਵਾਰ ਨਦੀ 'ਚ ਡੁੱਬਿਆ, ਮੌਤ

ਵਿਦੇਸ਼ ’ਚ ਰਹਿ ਰਹੇ ਗੈਂਗਸਟਰਾਂ ਦੀ ਸੂਚੀ

ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਯੂ. ਐੱਸ.
ਅਨਮੋਲ ਬਿਸ਼ਨੋਈ ਯੂ. ਐੱਸ.
ਹਰਜੋਤ ਸਿੰਘ ਗਿੱਲ ਯੂ. ਐੱਸ.
ਦਰਮਨਜੀਤ ਸਿੰਘ ਉਰਫ ਡਰਮਨ ਕਾਹਲੋਂ ਯੂ. ਐੱਸ.
ਅੰਮ੍ਰਿਤ ਬਾਲ ਯੂ. ਐੱਸ.
ਸੁਖਦੂਲ ਸਿੰਘ ਉਰਫ ਸੁਖਾ ਦੁਨੇਕੇ ਕੈਨੇਡਾ
ਗੁਰਪਿੰਦਰ ਸਿੰਘ ਉਰਫ ਬਾਬਾ ਡੱਲਾ ਕੈਨੇਡਾ
ਸਤਵੀਰ ਸਿੰਘ ਵੜਿੰਗ ਉਰਫ ਸੈਮ ਕੈਨੇਡਾ
ਸਨੋਵਰ ਢਿੱਲੋਂ ਕੈਨੇਡਾ
ਲਖਬੀਰ ਸਿੰਘ ਉਰਫ ਲੰਡਾ ਕੈਨੇਡਾ
ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਕੈਨੇਡਾ
ਚਰਨਜੀਤ ਸਿੰਘ ਉਰਫ ਰਿੰਕੂ ਬਿਹਲਾ ਕੈਨੇਡਾ
ਰਮਨਦੀਪ ਸਿੰਘ ਉਰਫ ਰਮਨ ਜੱਜ ਕੈਨੇਡਾ
ਗਗਨਦੀਪ ਸਿੰਘ ਉਰਫ ਗਗਨਾ ਹਥੁਰ ਕੈਨੇਡਾ
ਵਿਕਰਮਜੀਤ ਸਿੰਘ ਬਰਾੜ ਉਰਫ ਵਿੱਕੀ ਯੂ. ਏ. ਈ.
ਕੁਲਦੀਪ ਸਿੰਘ ਉਰਫ ਦੀਪ ਨਵਾਂਸ਼ਹਿਰੀਆ ਯੂ. ਏ. ਈ.
ਰੋਹਿਤ ਗੋਦਾਰਾ ਯੂਰਪ
ਗੌਰਵ ਪਟਿਆਲ ਉਰਫ ਲੱਕੀ ਪਟਿਆਲ ਆਰਮੇਨੀਆ
ਸਚਿਨ ਥਾਪਨ ਉਰਫ ਸਚਿਨ ਬਿਸ਼ਨੋਈ ਅਜ਼ਰਬੈਜਾਨ
ਜਗਜੀਤ ਸਿੰਘ ਉਰਫ ਗਾਂਧੀ ਮਲੇਸ਼ੀਆ
ਜੈਕਪਾਲ ਸਿੰਘ ਉਰਫ ਲਾਲੀ ਧਾਲੀਵਾਲ ਮਲੇਸ਼ੀਆ
ਹਰਵਿੰਦਰ ਸਿੰਘ ਉਰਫ ਰਿੰਦਾ ਪਾਕਿਸਤਾਨ
ਰਾਜੇਸ਼ ਕੁਮਾਰ ਉਰਫ ਸੋਨੂ ਖੱਤਰੀ ਬ੍ਰਾਜ਼ੀਲ
ਸੰਦੀਪ ਗਰੇਵਾਲ ਉਰਫ ਬਿੱਲਾ ਉਰਫ ਸੰਨੀ ਖਵਾਜਕੇ ਇੰਡੋਨੇਸ਼ੀਆ
ਮਨਪ੍ਰੀਤ ਸਿੰਘ ਉਰਫ ਪੀਤਾ ਫਿਲੀਪੀਨਸ
ਸੁਪ੍ਰੀਤ ਸਿੰਘ ਉਰਫ ਹੈਰੀ ਚੱਠਾ ਜਰਮਨੀ
ਗੁਰਜੰਟ ਸਿੰਘ ਉਰਫ ਜੰਟਾ ਆਸਟ੍ਰੇਲੀਆ
ਰਮਨਜੀਤ ਸਿੰਘ ਉਰਫ ਰੋਮੀ ਹਾਂਗਕਾਂਗ

ਇਹ ਵੀ ਪੜ੍ਹੋ: ਅਮਰੀਕਾ ਦੇ ਸੂਬੇ ਇੰਡੀਆਨਾ 'ਚ 5 ਸਾਲਾ ਬੱਚੇ ਨੇ 16 ਮਹੀਨਿਆਂ ਦੇ ਭਰਾ ਨੂੰ ਮਾਰੀ ਗੋਲੀ, ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 

 

cherry

This news is Content Editor cherry