'ਹਿੱਟ ਐਂਡ ਰਨ' ਕਾਨੂੰਨ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਲਿਖਤੀ ਬਿਆਨ

01/09/2024 11:04:28 PM

ਨੈਸ਼ਨਲ ਡੈਸਕ: ਕੇਂਦਰ ਸਰਕਾਰ ਵੱਲੋਂ 'ਹਿੱਟ ਐਂਡ ਰਨ' ਬਾਰੇ ਬਣਾਏ ਗਏ ਨਵੇਂ ਕਾਨੂੰਨ ਦਾ ਡਰਾਈਵਰ ਯੂਨੀਅਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਡਰਾਈਵਰ ਯੂਨੀਅਨਾਂ ਵੱਲੋਂ ਕੀਤੇ ਗਏ ਦੇਸ਼ ਪੱਧਰੀ ਵਿਰੋਧ ਪ੍ਰਦਰਸ਼ਨ ਮਗਰੋਂ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਇਹ ਭਰੋਸਾ ਦੁਆਇਆ ਗਿਆ ਸੀ ਕਿ ਇਸ ਕਾਨੂੰਨ ਨੂੰ ਫ਼ਿਲਹਾਲ ਲਾਗੂ ਨਹੀਂ ਕੀਤਾ ਗਿਆ ਤੇ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਟ੍ਰਾਂਸਪੋਰਟਰਾਂ ਨਾਲ ਸਲਾਹ ਮਸ਼ਵਰਾ ਜ਼ਰੂਰ ਕੀਤਾ ਜਾਵੇਗਾ। ਜਿਸ ਮਗਰੋਂ ਟ੍ਰਾਂਸਪੋਰਟਰਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਿਖਤੀ ਬਿਆਨ ਵੀ ਜਾਰੀ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਜਾਨਲੇਵਾ ਸਾਬਿਤ ਹੋਈ ਠੰਡ! ਜਲੰਧਰ 'ਚ ਔਰਤ ਨੇ ਤੋੜਿਆ ਦਮ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਅੰਮ੍ਰਿਤਲਾਲ ਮਦਾਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਸ ਵਿਚ ਸਰਕਾਰ ਵੱਲੋਂ ਉਨ੍ਹਾਂ ਨੂੰ ਲਿਖਤੀ ਤੌਰ 'ਤੇ ਭਰੋਸਾ ਦੁਆਇਆ ਗਿਆ ਹੈ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾਵਾਂ ਅਜੇ ਲਾਗੂ ਨਹੀਂ ਕੀਤੀਆਂ ਗਈਆਂ। ਭਾਰਤੀ ਨਿਆਂ ਸੰਹਿਤਾ ਦੀ ਧਾਰਾ 106(2) ਤਹਿਤ 10 ਸਾਲ ਦੀ ਸਜ਼ਾ ਅਤੇ ਜੁਰਮਾਨੇ ਨੂੰ ਲਾਗੂ ਕਰਨ ਬਾਰੇ ਕੋਈ ਵੀ ਫ਼ੈਸਲਾ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਚਰਚਾ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਭਾਰਤ ਨੂੰ ਮਿਲਿਆ ਕੱਚੇ ਤੇਲ ਦਾ ਭੰਡਾਰ, ਇਸ ਜਗ੍ਹਾ ਮਿਲੇ 26 ਖੂਹ, ਕੇਂਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਜ਼ਿਕਰਯੋਗ ਹੈ ਕਿ 2 ਜਨਵਰੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ਮਗਰੋਂ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਕਿਹਾ ਸੀ ਕਿ ਅਸੀਂ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਨਵਾਂ ਕਾਨੂੰਨ ਅਜੇ ਲਾਗੂ ਨਹੀਂ ਹੋਇਆ। ਉਨ੍ਹਾਂ ਭਰੋਸਾ ਦਵਾਇਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 106/2 ਨੂੰ ਲਾਗੂ ਕਰਨ ਤੋਂ ਪਹਿਲਾਂ ਅਸੀਂ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਚਰਚਾ ਜ਼ਰੂਰ ਕੀਤੀ ਜਾਵੇਗੀ ਤੇ ਉਸ ਮਗਰੋਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਹੁਣ ਮੰਤਰਾਲੇ ਵੀ ਇਸ ਬਾਰੇ ਲਿਖ਼ਤੀ ਤੌਰ 'ਤੇ ਵੀ ਭਰੋਸਾ ਦਿੱਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra