ਘਰ ’ਚ ਛਾਪਾ, 166 ਬੋਤਲਾਂ ਸ਼ਰਾਬ ਬਰਾਮਦ
Monday, Jul 02, 2018 - 12:11 AM (IST)
ਪਟਿਆਲਾ, (ਬਲਜਿੰਦਰ)- ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੈੱਸ. ਐੈੱਚ. ਓ. ਹੈਰੀ ਬੋਪਾਰਾਏ ਦੀ ਅਗਵਾਈ ਹੇਠ ਇਕ ਘਰ ’ਚ ਛਾਪਾ ਮਾਰ ਕੇ ਸ਼ਰਾਬ ਦੀਆਂ 166 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਜਤਿੰਦਰ ਸਿੰਘ ਵਾਸੀ ਸੁਖਰਾਮ ਕਾਲੋਨੀ ਪਟਿਆਲਾ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ ਹੌਲਦਾਰ ਹੁਸ਼ਿਆਰ ਸਿੰਘ ਪੁਲਸ ਪਾਰਟੀ ਸਮੇਤ ਫੈਕਟਰੀ ਏਰੀਆ ਪਟਿਆਲਾ ਵਿਖੇ ਮੌਜੂਦ ਸਨ। ਮਿਲੀ ਸੂਚਨਾ ਦੇ ਅਧਾਰ ’ਤੇ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਗਈ ਅਤੇ ਉਥੋਂ ਸ਼ਰਾਬ ਦੀਆਂ 166 ਬੋਤਲਾਂ ਬਰਾਮਦ ਕੀਤੀਆਂ ਗਈਆਂ। ਇਹ ਸ਼ਰਾਬ ਹਰਿਆਣਾ ਮਾਰਕਾ ਸਨ।
®ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਥਾਣਾ ਤ੍ਰਿਪਡ਼ੀ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸਪੈਕਟਰ ਰਾਜੇਸ਼ ਮਲਹੋਤਰਾ ਦੀ ਅਗਵਾਈ ਹੇਠ ਰਿੰਕੂ ਵਾਸੀ ਰਤਨ ਨਗਰ ਦੇ ਘਰ ਰੇਡ ਕਰ ਕੇ 21 ਬੋਤਲਾਂ ਸ਼ਰਾਬ ਬਰਾਮਦ ਕੀਤੀ। ਜਾਣਕਾਰੀ ਮੁਤਾਬਕ ਹੌਲਦਾਰ ਦਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਰੀਨ ਪਾਰਕ ਕਾਲੋਨੀ ਵਿਖੇ ਮੌਜੂਦ ਸਨ। ਜਦੋਂ ਉਕਤ ਵਿਅਕਤੀ ਦੇ ਘਰ ਛਾਪਾ ਮਾਰਿਆ ਤਾਂ ਉਥੋਂ ਸ਼ਰਾਬ ਦੀਆਂ ਉਕਤ ਬੋਤਲਾਂ ਬਰਾਮਦ ਕੀਤੀਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
